Tuesday, December 31, 2024

ਮਾਨ ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਵਿਨੀਤ ਵਰਮਾ

Date:

ਚੰਡੀਗੜ੍ਹ, 1 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਦਾ ਸਮਰਥਨ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਹ ਮੀਟਿੰਗ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਨਿਲ ਠਾਕੁਰ ਦੇ ਨਿਰਦੇਸ਼ਾਂ ਹੇਠ ਬੁਲਾਈ ਗਈ ਸੀ।

ਵਿਨੀਤ ਵਰਮਾ ਨੇ ਮੁੜ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਪਾਰੀ ਪੱਖੀ ਮਾਹੌਲ ਸਿਰਜਣ ਅਤੇ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ’ਤੇ ਕੇਂਦਰਿਤ ਹੈ। ਵਪਾਰੀਆਂ ਵੱਲੋਂ ਉਠਾਏ ਗਏ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਅਤੇ ਉਨ੍ਹਾਂ ਚੋਂ ਬਹੁਤਿਆਂ ਨੂੰ ਹੱਲ ਕਰਨ ਲਈ ਫੌਰੀ  ਕਦਮ ਵੀ ਚੁੱਕੇ ਗਏ। ਸੂਬਾ ਸਰਕਾਰ , ਪੰਜਾਬ ਵਿੱਚ ਵਪਾਰਕ ਵਾਤਾਵਰਣ ਨੂੰ ਵਧਾਉਣ ਲਈ ਵਪਾਰੀਆਂ ਨਾਲ ਮਿਲ ਕੇ ਕੰਮ ਕਰਨ ਲਈ ਸਮਰਪਿਤ ਹੈ।

ਮੀਟਿੰਗ ਵਿੱਚ ਮੁੱਖ ਮਹਿਮਾਨਾਂ ਵਿੱਚ  ਸ਼ੀਤਲ ਸਿੰਘ, ਚੇਅਰਮੈਨ ਵਿਉਪਾਰ ਮੰਡਲ; ਸੁਰੇਸ਼ ਗੋਇਲ, ਸਰਪ੍ਰਸਤ ਵਿਉਪਾਰ ਮੰਡਲ; ਫੌਜਾ ਸਿੰਘ, ਖਜ਼ਾਨਚੀ ਵਿਉਪਾਰ ਮੰਡਲ  ਅਤੇ ਫੇਜ਼ 1 ਕਮਲਾ ਮਾਰਕੀਟ ਦੇ ਮਾਰਕੀਟ ਪ੍ਰਧਾਨ ; ਡਾ. ਅਕਬਿੰਦਰ ਸਿੰਘ ਗੋਸਲ, ਫੇਜ਼ 3ਬੀ2 ਦੇ ਮਾਰਕੀਟ ਪ੍ਰਧਾਨ; ਡਾ. ਰਾਜਪਾਲ ਸਿੰਘ ਚੌਧਰੀ, ਫੇਜ਼ 5 ਦੇ ਮਾਰਕੀਟ ਪ੍ਰਧਾਨ; ਡਾ. ਹਰੀਸ਼ ਸਿੰਗਲਾ, ਫੇਜ਼ 1 ਅਤੇ ਅਗਰਵਾਲ ਸਮਾਜ ਮੁਹਾਲੀ ਮਾਰਕੀਟ ਦੇ ਪ੍ਰਧਾਨ; ਡਾ. ਸੁਰੇਸ਼ ਵਰਮਾ, ਫੇਜ਼ 7 ਮਾਰਕੀਟ ਦੇ ਪ੍ਰਧਾਨ; ਡਾ. ਰਤਨ ਸਿੰਘ, ਫੇਜ਼ 3ਬੀ1 ਦੇ ਮਾਰਕੀਟ ਪ੍ਰਧਾਨ ; ਡਾ. ਸਰਬਜੀਤ ਸਿੰਘ ਪ੍ਰਿੰਸ, ਬੂਥ ਮਾਰਕੀਟ ਇੰਚਾਰਜ ਮੋਹਾਲੀ; ਨੀਟਾ, ਸੈਕਟਰ 55 ਦੇ ਮਾਰਕੀਟ ਪ੍ਰਧਾਨ; ਡਾ. ਜਸਵਿੰਦਰ ਸਿੰਘ, ਜਨਤਾ ਮਾਰਕੀਟ ਸੈਕਟਰ 

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...