ਦਹਿਸ਼ਤੀ ਹਮਲੇ ‘ਚ ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ 4 ਪੰਜਾਬ ਤੋਂ

Five army soldiers martyred

Five army soldiers martyred ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇਕ ਵਾਹਨ ’ਤੇ ਘਾਤ ਲਗਾ ਕੇ ਹਮਲਾ ਕੀਤਾ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ।

ਜ਼ਖਮੀ ਜਵਾਨ ਨੂੰ ਤੁਰਤ ਰਾਜੌਰੀ ਦੇ ਆਰਮੀ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ।
ਰਾਸ਼ਟਰੀ ਰਾਈਫਲਜ ਦੇ ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਤੋਂ ਸਨ। ਸ਼ਹੀਦ ਜਵਾਨਾਂ ਵਿਚ ਮਨਦੀਪ ਸਿੰਘ, ਸੇਵਕ ਸਿੰਘ, ਹਰਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਅਤੇ ਦੇਬਅਸ਼ੀਸ਼ ਬਸਵਾਲ ਸ਼ਾਮਲ ਹਨ।

ਉੱਤਰੀ ਕਮਾਂਡ ਦੇ ਹੈੱਡਕੁਆਰਟਰ ਤੋਂ ਮਿਲੀ ਜਾਣਕਾਰੀ ਅਨੁਸਾਰ, ‘ਭਾਰਤੀ ਫੌਜ ਦਾ ਇਕ ਵਾਹਨ ਜੋ ਕਿ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ, ਉੱਤੇ ਅਣਪਛਾਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਮਗਰੋਂ ਵਾਹਨ ਨੂੰ ਅੱਗ ਲੱਗ ਗਈ।Five army soldiers martyred

also read :- CM ਮਾਨ ਨੇ ਪੁੰਛ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਦਹਿਸ਼ਤਗਰਦਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਉਸ ਮੌਕੇ ਪੈ ਰਹੇ ਭਾਰੀ ਮੀਂਹ ਦਾ ਲਾਹਾ ਲਿਆ ਕਿਉਂਕਿ ਮੀਂਹ ਕਾਰਨ ਦੂਰ ਤੱਕ ਸਾਫ ਦਿਖਾਈ ਨਹੀਂ ਦੇ ਰਿਹਾ ਸੀ।’ ਉਨ੍ਹਾਂ ਕਿਹਾ ਕਿ ਅਤਿਵਾਦੀਆਂ ਵੱਲੋਂ ਵਾਹਨ ’ਤੇ ਗਰਨੇਡ ਸੁੱਟੇ ਗਏ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਹਮਲੇ ’ਚ ਸ਼ਹੀਦ ਹੋਏ ਪੰਜ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਸਬੰਧਿਤ ਹਨ ਤੇ ਇਹ ਇਲਾਕੇ ’ਚ ਅਤਿਵਾਦੀਆਂ ਖ਼ਿਲਾਫ਼ ਮੁਹਿੰਮ ਚਲਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਫੜਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਹਮਲੇ ਸਬੰਧੀ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।Five army soldiers martyred

[wpadcenter_ad id='4448' align='none']