ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਅੰਮ੍ਰਿਤਸਰ 2 ਅਕਤੂਬਰ 2024–

ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 7 ਅਕਤੂਬਰ 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਬੇਰੁਜਗਾਰ ਪੇਡੂ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਫੀਸਦੀ ਜਨਰਲ ਅਤੇ 33ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ

ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ  ਫਾਰਮ ਭਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੌਨ ਨੰ: 8427170001, 9465725610 ਤੇ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']