ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਪਾ‌ ਸਕਦੇ ਹਨ ਨਸ਼ਿਆਂ ਨੂੰ ਠੱਲ੍ਹ : ਡਿਪਟੀ ਕਮਿਸ਼ਨਰ

ਬਠਿੰਡਾ, 7 ਅਕਤੂਬਰ : ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ‌ਪਾ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਐਸਐ‌‌ਸ‌ਡੀ ਗਰਲਜ ਕਾਲਜ ਵਿਖੇ ਨਸ਼ਿਆਂ ਤੇ ਏਡਜ ਦੀ ਰੋਕਥਾਮ ਤੋਂ ਮੁਕਤੀ ਪਾਉਣ ਲਈ ਯੁਵਕ ਸੇਵਾਵਾਂ ਵਿਭਾਗ ਦੁਆਰਾ ਸ਼ੁਰੂ ਕੀਤੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ। ਉਨ੍ਹਾਂ ਮਾਂ-ਬਾਪ ਅਤੇ ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਇੱਕ ਜਿੰਮੇਵਾਰ ਨਾਗਰਿਕ ਬਣਾਉਣ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੈਸੇ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣਾ ਵੀ ਅਜੌਕੇ ਸਮੇਂ ਦੀ ਮੁੱਖ ਲੋੜ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਕੂਲ ਕਾਲਜ ਵਿੱਚ ਦਾਖਲ ਹੋਏ ਨਵੇਂ ਵਿੱਦਿਆਰਥੀਆਂ ‘ਤੇ ਖਾਸ ਧਿਆਨ ਦੇਣ ਕਿ ਉਸ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਕਿਵੇਂ ਬਚਾਇਆ ਜਾ ਸਕਦਾ ਹੈ। ਉਹਨਾਂ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਕਾਲਜਾਂ ਅੰਦਰ ਚਲਾਏ ਜਾ ਰਹੇ ਬਡੀਜ਼ ਗਰੁੱਪਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ 5 ਕਲੱਬਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਸਮੂਹ ਕਲੱਬਾਂ ਨੂੰ 8-8 ਹਜਾਰ ਰੁਪਏ ਦੇ ਚੈੱਕ ਵੀ ਵੰਡੇ। ਇਸ ਮੌਕੇ ਜ਼ਿਲ੍ਹੇ ਦੇ 27 ਕਾਲਜਾਂ ਦੇ 50 ਕਲੱਬਾਂ ਦੇ ਲਗਭਗ 2500 ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਨੇ ਕਲੱਬਾਂ ਦੁਆਰਾ ਵੱਖ-ਵੱਖ ਤਰ੍ਹਾਂ ਦੀਆਂ ਕੀਤੀਆਂ ਜਾ ਰਹੀਆਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆਂ।

ਇਸ ਦੌਰਾਨ ਐਸਐਸ‌ਡੀ ਗਰਲਜ ਕਾਲਜ ਦੀ ਪ੍ਰਿੰਸੀਪਲ ਮੈਡਮ ਨੀਰੂ ਗਰਗ, ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀ ਸ੍ਰੀ ਗੁਰਦੀਪ ਸਿੰਘ ਤੋਂ ਇਲਾਵਾ ਰੈੱਡ ਰਿਬਨ ਕਲੱਬਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']