ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਬੈਟਰੀ ਵਾਲੀ ਸਕੂਟਰੀ ਬਰਾਮਦ ਕੀਤੀ।

ਮਿਤੀ 10/10/2024 ਨੂੰ ਸੀ.ਆਈ.ਏ ਸਟਾਫ-1 ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਭੋਖੜਾ ਦੀ ਸਲਿੱਪ ਰੋਡ ਤੋ ਵਾਪਸ ਬਠਿੰਡਾ ਜਾ ਰਹੇ ਸੀ ਤਾਂ ਬੱਸ ਸਟੈਂਡ ਪਿੰਡ ਭੋਖੜਾ ਵਿਖੇ 3 ਵਿਅਕਤੀ ਬੈਟਰੀ ਵਾਲੀ ਸਕੂਟਰੀ ਸਮੇਤ ਸ਼ੱਕੀ ਹਾਲਤ ਵਿੱਚ ਖੜੇ ਦਿਖਾਈ ਦਿੱਤੇ। ਜਦੋ ਪੁਲਿਸ ਪਾਰਟੀ ਦੀ ਗੱਡੀ ਉਹਨਾਂ ਕੋਲ ਰੁਕੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲਿਸ ਪਾਰਟੀ ਨੇ ਘੇਰਾ ਪਾ ਕੇ ਉਹਨਾਂ 3 ਵਿਅਕਤੀਆਂ ਨੂੰ ਕਾਬੂ ਕੀਤਾ। ਜਿਹਨਾਂ ਨੇ ਆਪਣੀ ਤਲਾਸ਼ੀ ਕਿਸੇ ਗਜਟਿਡ ਅਫਸਰ ਦੀ ਹਾਜਰੀ ਵਿੱਚ ਕਰਨ ਨੂੰ ਕਿਹਾ ਤਾਂ ਮੌਕੇ ਤੇ ਗਜਟਿਡ ਅਫਸਰ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਨੂੰ ਬੁਲਾ ਕੇ ਉਹਨਾਂ ਦੀ ਹਾਜਰੀ ਵਿੱਚ ਉਕਤਾਨ ਵਿਅਕਤੀਆਂ ਦੀ ਤਲਾਸ਼ੀ ਕੀਤੀ। ਜਿਹਨਾਂ ਦੀ ਤਲਾਸ਼ੀ ਕਰਨ ਤੇ 514 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹਨਾਂ 3 ਦੋਸ਼ੀਆਂ ਦੀ ਪਛਾਣ ਜਗਜੀਤ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਪਿੰਡ ਫੱਤਾ ਮਾਲੂਕਾ, ਜਿਲ੍ਹਾ ਮਾਨਸਾ, ਗਗਨਦੀਪ ਸਿੰਘ ਪੁੱਤਰ ਨੈਬ ਸਿੰਘ, ਅਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀਆਨ ਪਿੰਡ ਭੋਖੜਾ ਵਜੋ ਹੋਈ। ਮਿਤੀ 10.10.2024 ਨੂੰ ਬੱਸ ਸਟੈਂਡ ਪਿੰਡ ਭੋਖੜਾ ਤੋਂ ਇਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਹੈਰੋਇਨ ਕਿੱਥੋ ਲੈ ਕੇ ਆਏ ਸਨ ਬਾਰੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਇਹ ਹੈਰੋਇਨ ਇਹਨਾਂ ਨੇ ਅੱਗੇ ਵੱਖ-ਵੱਖ ਪਿੰਡਾਂ ਵਿੱਚ ਥੋੜੀ-ਥੋੜੀ ਮਾਤਰਾ ਵਿੱਚ ਸਪਲਾਈ ਕਰਨੀ ਸੀ। ਇਹਨਾਂ ਤਿੰਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬਰਾਮਦਗੀ ਦਾ ਵੇਰਵਾ:-

1.     514 ਗਰਾਮ ਹੈਰੋਇਨ

2.    ਇੱਕ ਬੈਟਰੀ ਵਾਲੀ ਸਕੂਟਰੀ ਬਿਨਾਂ ਨੰਬਰੀ

[wpadcenter_ad id='4448' align='none']