13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

ਫ਼ਰੀਦਕੋਟ 13 ਅਕਤੂਬਰ,2024

ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 13.10.2024 ਨੂੰ ਸ਼ਾਮ  06.00 ਵਜੇ ਤੋਂ ਮਿਤੀ 15.10.2024 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ/ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜਰੂਰੀ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ  ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਜ਼ਿਲ੍ਹਾ ਫ਼ਰੀਦਕੋਟ ਅੰਦਰ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 13.10.2024 ਨੂੰ ਸ਼ਾਮ 06.00 ਵਜੇ ਤੋਂ ਮਿਤੀ 15.10.2024 ਨੂੰ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਰੀਦਕੋਟ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦਾ ਹੁਕਮ ਜਾਰੀ ਕੀਤੇ ਹਨ। 

[wpadcenter_ad id='4448' align='none']