ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਮੁਕੰਮਲ

Punjab  Panchayat Election 2024

Punjab  Panchayat Election 2024

ਲੁਧਿਆਣਾ, 14 ਅਕਤੂਬਰ (ਸੁਖਦੀਪ ਸਿੰਘ ਗਿੱਲ )ਜ਼ਿਲ੍ਹੇ ਦੇ 784 ਪਿੰਡਾਂ ਦੇ 1408 ਪੋਲਿੰਗ ਬੂਥਾਂ ‘ਤੇ 1237341 ਵੋਟਰ ਸਰਪੰਚਾਂ ਤੇ ਪੰਚਾਂ ਦੀ ਚੋਣ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਐਸ.ਆਰ.ਐਸ ਪੋਲੀਟੈਕਨਿਕ ਕਾਲਜ, ਐਸ.ਸੀ.ਡੀ ਸਰਕਾਰੀ ਕਾਲਜ ਵਿੱਚ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਨਿਰੀਖਣ ਕੀਤਾ। ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 941 ਪਿੰਡਾਂ ਦੀਆਂ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 157 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ 784 ਪਿੰਡਾਂ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਲਈ 1408 ਬੂਥ ਬਣਾਏ ਗਏ ਹਨ। ਇਨ੍ਹਾਂ ਕੁੱਲ 12.37 ਲੱਖ ਵੋਟਰਾਂ ਵਿੱਚੋਂ 6.5 ਲੱਖ ਪੁਰਸ਼, 5.8 ਲੱਖ ਔਰਤਾਂ ਅਤੇ 21 ਤੀਜੇ ਲਿੰਗ ਨਾਲ ਸਬੰਧਤ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 38 ਅਤਿ-ਸੰਵੇਦਨਸ਼ੀਲ ਅਤੇ 177 ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਪੋਲਿੰਗ ਖਤਮ ਹੋਣ ਤੋਂ ਬਾਅਦ ਉਸੇ ਦਿਨ ਹੋਵੇਗੀ। ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ 7040 ਦੇ ਕਰੀਬ ਸਿਵਲ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸਮੁੱਚੇ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ ਗਿਆ ਹੈ ਤਾਂ ਜੋ ਵੋਟਰ ਆਪਣੀ ਵੋਟ ਦਾ ਮਤਦਾਨ ਨਿਰਵਿਘਨ ਅਤੇ ਮੁਸ਼ਕਲ ਰਹਿਤ ਕਰ ਸਕਣ। ਸ੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪਾਬੰਦ ਹੈ ਤਾਂ ਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਖੁੱਲ੍ਹ ਕੇ ਵਰਤੋਂ ਕਰ ਸਕਣ।

Read Also : BJP ਦੇ ਸਾਬਕਾ MP ਹਰਨਾਥ ਸਿੰਘ ਦੀ ਸਲਮਾਨ ਖਾਨ ਨੂੰ ਸਲਾਹ !’ਬਿਸ਼ਨੋਈ ਤੋਂ ਮੁਆਫੀ ਮੰਗੋ ਅਤੇ ਮਾਮਲਾ ਖਤਮ ਕਰੋ’

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਚੋਣਾਂ ਦੌਰਾਨ ਅਮਨ-ਕਾਨੂੰਨ ‘ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਭਾਵੀ ਤੰਤਰ ਤਿਆਰ ਕੀਤਾ ਹੈ। ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ੍ਰੀ ਜਤਿੰਦਰ ਜੋਰਵਾਲ ਨੇ ਵੋਟਰਾਂ ਨੂੰ ਜ਼ਮੀਨੀ ਪੱਧਰ ‘ਤੇ ਜਮਹੂਰੀਅਤ ਦੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਖੁੱਲ੍ਹ ਕੇ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।

Punjab  Panchayat Election 2024

[wpadcenter_ad id='4448' align='none']