Saturday, January 25, 2025

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ 

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, 2024:

ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ  ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ  ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ , ਸੁਸਾਇਟੀਆਂ, ਨਗਰ ਵਾਸੀਆਂ ਤੇ ਸੈਕਟਰਾ ਵਿਚ ਜਾ ਕੇ ਜਨਤਕ ਮੀਟਿੰਗ ਕੀਤੀਆਂ ਗਈਆਂ। ਇਸ ਮੌਕੇ ਡੀਐਸਪੀ ਕਰਨੈਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਜਾਂ ਸਮੱਸਿਆ ਆਉਂਦੀ ਹੈ ਜਾਂ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਦਾ ਹੈ ਤਾਂ ਉਹ ਬਿਨਾਂ ਕਿਸੇ ਝਿੱਜਕ ਦੇ ਉਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਾਵੇ। ਪੁਲਿਸ ਵੱਲੋਂ ਜਨਤਾ ਦੀ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਮੀਟਿੰਗ ਦੌਰਾਨ ਲੋਕਾਂ ਨੇ ਕਿਹਾ ਕਿ ਉਨ੍ਹਾਂ ਦਾ ਪੁਰਜ਼ੋਰ ਸਮਰਥਨ ਪੁਲਿਸ ਨਾਲ ਹੈ। ਅਸੀਂ ਪੁਲਿਸ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਬਹੁਤ ਸ਼ੁਕਰਗੁਜਾਰ ਹਾਂ। ਅਜਿਹੇ ਉਪਰਾਲਿਆ ਨਾਲ ਅਪਰਾਧਿਕ ਗਤੀਵਿਧੀਆ ਤੇ ਨੱਥ ਪਵੇਗੀ ਤੇ ਆਉਣ ਵਾਲੇ ਸਮੇਂ ਵਿਚ ਅਣਸੁਖਾਵੀ ਘਟਨਾ ਵੀ ਨਹੀਂ ਵਾਪਰੇਗੀ। ਡੀਐਸਪੀ ਕਰਨੈਲ ਸਿੰਘ ਨੇ ਭਰੋਸਾ ਦਿੱਤਾ ਕਿ ਇਹ ਮੁਹਿੰਮ ਆਉਣ ਵਾਲੇ ਭਵਿੱਖ ਵਿਚ ਵੀ ਜਾਰੀ ਰਹੇਗੀ।

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...