Saturday, January 25, 2025

ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ

Date:

  • ਅਮਨ ਅਰੋੜਾ ਵੱਲ ਈ-ਮੋਬੀਲਿਟੀ ਵੱਲ ਸੁਚਾਰੂ ਤਬਦੀਲੀ ਲਈ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ
  • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਕਰਨ ਲਈ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼

Also Read : 12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ

ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈ.ਵੀ.) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਨਿਵੇਸ਼ ਪ੍ਰੋਤਸਾਹਨ, ਹੁਨਰ ਵਿਕਾਸ, ਸੈਰ-ਸਪਾਟਾ, ਪੀ.ਐਸ.ਪੀ.ਸੀ.ਐਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਸਮੇਤ ਸਾਰੇ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਹੁਨਰ ਵਿਕਾਸ, ਸਿਖਲਾਈ, ਸਿੱਖਿਆ, ਸਟੈਂਡਰਡ ਟੈਸਟਿੰਗ ਅਤੇ ਬੈਟਰੀ ਟੈਕਨਾਲੋਜੀ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲੈਕਟ੍ਰਿਕ ਵਾਹਨ ਨੀਤੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦਾ ਵਰਕਿੰਗ ਗਰੁੱਪ ਬਣਾਉਣ ਲਈ ਵੀ ਕਿਹਾ।

ਸੂਬੇ ਵਿੱਚ ਈ.ਵੀ. ਨੀਤੀ ਨੂੰ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੇ ਇਕਜੁੱਟ ਹੋਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ 2025 ਤੱਕ 25 ਫ਼ੀਸਦ ਇਲੈਕਟ੍ਰਿਕ ਵਾਹਨਾਂ ਦਾ ਟੀਚਾ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਈ-ਮੋਬੀਲਿਟੀ ਵੱਲ ਤਬਦੀਲੀ ਲਈ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਦਾ ਪਹੁੰਚਯੋਗ ਅਤੇ ਮਜ਼ਬੂਤ ਨੈੱਟਵਰਕ ਸਥਾਪਤ ਕਰਨਾ ਸਮੇਂ ਦੀ ਲੋੜ ਹੈ। ਇਹ ਨਾ ਸਿਰਫ਼ ਸੂਬੇ ਨੂੰ ਨੈੱਟ-ਜ਼ੀਰੋ ਮਿਸ਼ਨ ਵੱਲ ਲੈ ਕੇ ਜਾਵੇਗਾ ਸਗੋਂ ਦੇਸ਼ ਦੇ ਆਵਾਜਾਈ ਖੇਤਰ ਵਿੱਚ ਨਵੀਨਤਾ ਲਿਆਉਣ ਵਿੱਚ ਵੀ ਸਹਾਈ ਹੋਵੇਗਾ।

ਪ੍ਰਮੁੱਖ ਸਕੱਤਰ ਪਾਵਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਪ੍ਰਸਤਾਵਿਤ ਈ.ਵੀ. ਚਾਰਜਿੰਗ ਸਟੇਸ਼ਨਾਂ ਨੂੰ ਬਿਜਲੀ ਕੁਨੈਕਸ਼ਨ ਦੀ ਤੁਰੰਤ ਪ੍ਰਵਾਨਗੀ ਲਈ ਪੂਰਾ ਸਹਿਯੋਗ ਦੇਵੇਗਾ।

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਸਰੋਤਾਂ ਨਾਲ ਈ.ਵੀ. ਚਾਰਜਿੰਗ ਬੁਨਿਆਦੀ ਢਾਂਚੇ ਦੇ ਏਕੀਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਈ.ਵੀ. ਚਾਰਜਿੰਗ ਸਟੇਸ਼ਨਾਂ ਵਿੱਚ ਕੁਦਰਤੀ ਸਰੋਤਾਂ ਤੋਂ ਪੈਦਾ ਊਰਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਈ.ਵੀ. ਅਤੇ ਫਾਸਟ ਚਾਰਜਿੰਗ ਬੈਟਰੀਆਂ ਦੇ ਨਿਰਮਾਣ ਨਾਲ ਜੁੜੀਆਂ ਨਵੀਆਂ ਤਕਨੀਕਾਂ ਨੂੰ ਆਈ.ਆਈ.ਟੀ. ਰੋਪੜ ਨਾਲ ਸਲਾਹ-ਮਸ਼ਵਰਾ ਕਰਕੇ ਅਪਣਾਇਆ ਜਾਵੇਗਾ।

ਪੀ.ਐੱਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਵਿਆਪਕ ਪ੍ਰਵਾਨਗੀ ਲਈ ਪਾਏਦਾਰ ਈ-ਚਾਰਜਿੰਗ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਇੱਕ ਪੁਲ ਵਜੋਂ ਕੰਮ ਕਰੇਗਾ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਨ ਅਤੇ ਇਸ ਸਬੰਧੀ ਰਣਨੀਤੀ ਬਣਾਉਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਪੇਡਾ ਸ੍ਰੀ ਐਚ.ਐਸ.ਹੰਸਪਾਲ, ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਪੇਡਾ ਸ੍ਰੀ ਕੁਲਬੀਰ ਸਿੰਘ ਸੰਧੂ ਤੋਂ ਇਲਾਵਾ ਜੀ.ਆਈ.ਜ਼ੈੱਡ, ਟਰਾਂਸਪੋਰਟ, ਲੋਕ ਨਿਰਮਾਣ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...