ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ

– 2 ਬੱਚਿਆਂ ਦਾ ਰੈਸਕਿਊ ਵੀ ਕਰਵਾਇਆ
ਲੁਧਿਆਣਾ, 18 ਅਕਤੂਬਰ (000) – ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲਵੇ ਸਟੇਸ਼ਨ ‘ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ। ਉਨ੍ਹਾਂ ਵੱਖ-ਵੱਖ ਰੇਲ ਗੱਡੀਆਂ ਵਿੱਚ ਮੁਸਾਫਿਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੇ ਨਾਲ ਸਫਰ ਕਰ ਰਹੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਤੋਂ ਰੋਕਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।

ਇਸ ਤੋਂ ਇਲਾਵਾ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲਵੇ ਸਟੇਸ਼ਨ ਦੇ ਅੰਦਰ ਬਣੀਆਂ ਦੁਕਾਨਾਂ ‘ਤੇ ਵੀ ਜਾਂਚ ਕੀਤੀ ਅਤੇ ਬਾਲ ਮਜ਼ਦੂਰੀ ਕਰਵਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਅਭਿਆਨ ਦੌਰਾਨ 2 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕਰਵਾਇਆ ਅਤੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ।

ਇਸ ਮੌਕੇ ਟੀਮ ਵਿੱਚ ਸ਼੍ਰੀ ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ), ਆਰ.ਪੀ.ਐਫ ਤੋਂ ਇੰਸਪੈਕਟਰ ਸਲੇਸ਼ ਕੁਮਾਰ ਅਤੇ ਸੁਖਦੀਪ ਸਿੰਘ, ਸੀ.ਬੀ.ਆਈ. ਦੇ ਅਸ਼ੋਕ ਕੁਮਾਰ ਤੋਂ ਇਲਾਵਾ ਏ.ਐਚ.ਟੀ.ਯੂ., ਆਰ.ਪੀ.ਐਫ. ਟੀਮ ਸ਼ਾਮਲ ਸਨ।

[wpadcenter_ad id='4448' align='none']