ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ

ਫਾਜ਼ਿਲਕਾ, 21 ਅਕਤੂਬਰ
    ਖੇਤੀਬਾੜੀ  ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ  ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ  ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|
        ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸਹੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਵੀ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|
      ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਤ ਸਿੰਘ ਵਾਲਾ, ਕਟਹਿਰਾ, ਬਜੀਦਪੁਰ, ਘੱਟਿਆਂਵਾਲੀ, ਵੇਗਾਂ ਵਾਲੀ, ਜੋੜ ਕੇ ਅੰਧੇ ਵਾਲੀ, ਢਾਣੀ ਦੇਸਰਾਜ, ਗੱਦਾ ਡੋਬ, ਪੂਰਨ ਭੱਟੀ, ਮੁੰਬੇਕਾ, ਜੋੜਕੀ ਕੰਕਰ ਵਾਲੀ, ਚੱਕ ਬੰਨ ਵਾਲਾ, ਮਲੂਕਪੁਰ, ਟਾਲੀ ਵਾਲਾ ਬੋਦਲਾ,  ਚੱਕ ਮੁਹੰਮਦ ਵਾਲਾ,  ਕੰਧ ਵਾਲਾ ਅਮਰਕੋਟ,  ਸ਼ਾਹਪੁਰ, ਰਾਮਗੜ੍ਹ, ਬੱਗੇ ਕੇ ਉਤਾੜ,  ਘੱਲੂ, ਗੁਲਾਮ ਰਸੂਲ  ਲਾਧੂਕਾ,  ਜਲਾਲਾਬਾਦ ਵੈਸਟ, ਚੱਕ ਸੈਦੋਕੇ ਬਾਹਮਣੀ ਵਾਲਾ, ਆਲਮ ਸ਼ਾਹ, ਹਲੀਮ ਵਾਲਾ, ਫਤੂਵਾਲਾ,  ਰੋੜਾਵਾਲੀ, ਮੋਹਕਮ ਅਰਾਈਆਂ, ਕਾਲਾ ਟਿੱਬਾ, ਕੰਧ ਵਾਲਾ ਹਾਜਰ ਖਾਂ ਆਦਿ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|
       ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਸਬਸਿਡੀ ਵਾਲੀਆਂ ਮਸ਼ੀਨਾਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਤੋਂ ਕਿਸਾਨ ਵੀਰ ਕਿਰਾਏ ਤੇ ਲੈ ਕੇ ਪਰਾਲੀ ਪ੍ਰਬੰਧਨ ਕਰ ਸਕਦੇ ਹਨ| ਇਸ ਤੋਂ ਇਲਾਵਾ ਪਿੰਡਾਂ ਵਿਖ਼ੇ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਮੁਸ਼ਕਿਲ ਆ ਰਹੀ ਹੈ ਤਾਂ ਉਹ ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ|

[wpadcenter_ad id='4448' align='none']