Akali Dal Core Committee
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।
ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
Read Also : ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।
Akali Dal Core Committee