ਫ਼ਰੀਦਕੋਟ 24 ਅਕਤੂਬਰ,2024
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸ਼੍ਰੀ ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ, ਫਰੀਦਕੋਟ ਵੱਲੋਂ ਬਾਲ ਭਿੱਖਿਆ/ਰੈਗ ਪਿਕਿੰਗ ਦੇ ਖਾਤਮੇ ਸਬੰਧੀ ਫਰੀਦਕੋਟ ਸ਼ਹਿਰ ਅੰਦਰ ਤਿਉਹਾਰਾਂ ਨੂੰ ਮੱਦੇਨਜਰ ਵੱਖ – ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।
ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਬੱਚੇ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਤਾਂ ਜੋ ਭਵਿੱਖ ਨੂੰ ਸਵਾਰਿਆ ਜਾ ਸਕੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਨੰਬਰ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਰਮਨਪ੍ਰੀਤ ਕੌਰ ਬਰਾੜ ਸੋਸ਼ਲ ਵਰਕਰ, ਪ੍ਰਿਆ ਸੇਠੀ ਆਉਟਰੀਚ ਵਰਕਰ ਅਤੇ ਜਗਸੀਰ ਸਿੰਘ ਡਾਟਾ ਐਟਰੀ ਅਪਰੇਟਰ ਬਾਲ ਭਲਾਈ ਕਮੇਟੀ, ਪੀ.ਸੀ.ਆਰ ਵਿਭਾਗ ਤੋਂ ਮੁਨਸ਼ੀ ਜਗਜੀਤ ਸਿੰਘ, ਸਵਰਨ ਸਿੰਘ, ਜਸਵੀਰ ਸਿੰਘ, ਇਕਬਾਲ ਸਿੰਘ ਇਸਤੋਂ ਇਲਾਵਾ ਬੱਸਅੱਡਾ ਇੰਚਾਰਜ ਜੋਗਾ ਸਿੰਘ ਆਦਿ ਵੀ ਚੈਕਿੰਗ ਦੌਰਾਨ ਹਾਜ਼ਰ ਸਨ।