Sunday, January 5, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Today Hukamnama darbar sahib

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਪਦ ਅਰਥ: ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Today Hukamnama darbar sahib

Share post:

Subscribe

spot_imgspot_img

Popular

More like this
Related