ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਬਣੇ ਪ੍ਰਧਾਨ

Harjinder Singh Dhami

Harjinder Singh Dhami

ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਚੌਥੀ ਵਾਰ ਪ੍ਰਧਾਨ ਬਣੇ। ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਸੁਧਾਰ ਲਹਿਰ ਦੇ ਬੀਬੀ ਜਗੀਰ ਕੌਰ (Bibi Jagir Kaur) ਨੂੰ 33 ਵੋਟਾਂ ਹਾਸਲ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਕਿਰਿਆ ਆਰੰਭ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਉਮੀਦਵਾਰ ਸਨ l ਚੋਣ ਪ੍ਰਕਿਰਿਆ ਵੋਟਿੰਗ ਰਾਹੀਂ ਹੋਈ ਅਤੇ 142 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹਾਸਲ ਹੋਈਆਂ l ਦੋ ਵੋਟਾਂ ਰੱਦ ਹੋਈਆਂ l ਹੁਣ ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ। ਹਰਿਆਣੇ ਤੋਂ ਰਘੁਜੀਤ ਸਿੰਘ ਵਿਰਕ ਦਾ ਨਾਮ ਸੀਨੀਅਰ ਮੀਤ ਪ੍ਰਧਾਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਕੀਤਾ ਗਿਆ।

ਕੁੱਲ ਪਈਆਂ ਵੋਟਾਂ – 142

ਐਡਵੋਕੇਟ ਹਰਜਿੰਦਰ ਸਿੰਘ ਧਾਮੀ – 107

ਬੀਬੀ ਜਗੀਰ ਕੌਰ – 33

ਰੱਦ – 2

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਨਵੀਂ ਚੁਣੇ ਗਏ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ ਮੰਡ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣੇ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ 11 ਮੈਂਬਰਾਂ ਵਿੱਚ

Read Also : ਸਿਨੇਮਾ ਘਰਾਂ ‘ਚ 15 ਨਵੰਬਰ 2024 ਨੂੰ Release ਹੋਵੇਗੀ ‘ਆਪਣੇ ਘਰ ਬਿਗਾਨੇ’ ਦੇਖਣਾ ਨਾ ਭੁੱਲਣਾ

ਹਰਜਿੰਦਰ ਕੌਰ ਚੰਡੀਗੜ੍ਹ ਅਮਰੀਕ ਸਿੰਘ ਵਿਛੋਆ ਸੁਰਜੀਤ ਸਿੰਘ ਤੁਗਲਵਾਲ ਪਰਮਜੀਤ ਸਿੰਘ ਖਾਲਸਾ ਸੁਰਜੀਤ ਸਿੰਘ ਗੜੀ ਬਲਦੇਵ ਸਿੰਘ ਕਿਆਮਪੁਰ ਦਲਜੀਤ ਸਿੰਘ ਸੁਖਪ੍ਰੀਤ ਸਿੰਘ ਰੋਡੇ ਰਵਿੰਦਰ ਸਿੰਘ ਖਾਲਸਾ ਅਤੇ ਵਿਰੋਧੀ ਧਰ ਵਿੱਚੋਂ ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਨੂੰ ਸ਼ਾਮਿਲ ਕੀਤਾ ਗਿਆ |

Harjinder Singh Dhami

[wpadcenter_ad id='4448' align='none']