ਚੰਡੀਗੜ੍ਹ, 25 ਅਪ੍ਰੈਲ
Explanation from Punjab Government ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਇੱਕ ਹੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ਵਿੱਚ 8194900002 ਲਿਖ ਹੋ ਗਿਆ।Explanation from Punjab Government
also read :- ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ…
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਵਿੱਚ ਲੋਕਾਂ ਨੂੰ ਆਈ ਅਸੁਵਿਧਾ ਲਈ ਖੇਦ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਲੋਕ 8184900002 ‘ਤੇ ਕਾਲ ਕਰਕੇ ਰੈਵੇਨਿਊ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ।Explanation from Punjab Government