Wednesday, January 22, 2025

ਝੋਨੇ ਦੀ ਲਿਫਟਿੰਗ ਦਾ ਜਾਇਜ਼ਾ ਲੈਣ ਦਾਣਾ ਮੰਡੀ ਪਹੁੰਚੀ BJP ਆਗੂ ਪ੍ਰਨੀਤ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

Date:

Farmers Protest Against Patiala BJP

ਪਟਿਆਲਾ ਵਿੱਚ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦਾਣਾ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਦਾ ਮੁਆਇਨਾ ਕਰਨ ਆਏ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬੈਠੇ ਹਾਂ ਪਰ ਪ੍ਰਨੀਤ ਕੌਰ ਨੇ ਉਸਦੀ ਇੱਕ ਨਾ ਸੁਣੀ। ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜਾ ਲੈਣ ਲਈ ਪਹੁੰਚ ਰਹੇ ਹਨ ਤਾਂ ਉਹ ਇੱਥੇ ਪਹੁੰਚ ਗਏ ਪਰ ਇੱਥੇ ਵੀ ਉਨ੍ਹਾਂ ਨਾਲ ਗੱਲ ਨਹੀਂ ਹੋਈ।

ਇਸ ਦੇ ਨਾਲ ਹੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਦੇ ਹੱਕਾਂ ਦੀ ਲੜਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਹ ਅੱਗੇ ਵੀ ਮੰਡੀਆਂ ਵਿੱਚ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਵੱਲੋਂ 4500 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਕੁਝ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਹੈ। ਸੂਬਾ ਸਰਕਾਰ ਅਤੇ ਕਿਸਾਨਾਂ ਵੱਲੋਂ ਇਸ ਸਥਿਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਭਾਜਪਾ ਸਰਗਰਮ ਹੋ ਗਈ ਹੈ। ਭਾਜਪਾ ਨੇ ਵੀ ਇਸ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਭਗ ਦੋ ਸਾਲਾਂ ਤੋਂ ਸਰਗਰਮ ਰਾਜਨੀਤੀ ਤੋਂ ਦੂਰ ਸਨ ਪਰ ਸ਼ਨੀਵਾਰ ਨੂੰ ਉਹ ਅਚਾਨਕ ਖੰਨਾ ਮੰਡੀ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਨਾਲ ਹੀ ਕਿਹਾ ਕਿ ਉਹ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਉਨ੍ਹਾਂ ਦੇ ਸਮੇਂ ਦੌਰਾਨ ਇਹ ਸਮੱਸਿਆ ਕਦੇ ਨਹੀਂ ਆਈ।

READ ALSO : ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

ਝੋਨੇ ਦੀ ਖਰੀਦ ਦੇ ਮੁੱਦੇ ਨੂੰ ਲੈ ਕੇ ਐਤਵਾਰ ਨੂੰ ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਸੀ। ਇਸ ਜਥੇ ਵਿੱਚ ਕਈ ਸੀਨੀਅਰ ਆਗੂ ਮੌਜੂਦ ਸਨ। ਉਨ੍ਹਾਂ ਰਾਜਪਾਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਸੀ ਕਿਉਂਕਿ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਨਹੀਂ ਕੀਤੇ ਜਾ ਰਹੇ ਹਨ।

Farmers Protest Against Patiala BJP

Share post:

Subscribe

spot_imgspot_img

Popular

More like this
Related