• ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ

Date:

ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ।I will be able to support the family

ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ।I will be able to support the family

ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ।

ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।I will be able to support the family

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...