An important associate of gangster Amritpal arrested
ਜਲੰਧਰ ਦਿਹਾਤੀ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਨੇਡਾ ਵਿੱਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਇਸ ਸਾਲ ਜਨਵਰੀ ‘ਚ ‘ਆਪ’ ਨੇਤਾ ਸੰਨੀ ਚੀਮਾ ਦਾ ਕਤਲ ਕਰਵਾਇਆ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ਼ ਜਗਦੀਪ ਠੋਲੂ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦੇ ਹੋਰ ਸਾਥੀ ਪਹਿਲਾਂ ਹੀ ਤਰਨਤਾਰਨ ‘ਚ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਫਿਲੌਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਐਸਬੀਐਸ ਨਗਰ ਤੋਂ ਤਰਨਤਾਰਨ ਜਾਣ ਦੀ ਤਿਆਰੀ ਕਰ ਰਿਹਾ ਸੀ। ਜਦੋਂ ਫਿਲੌਰ ਥਾਣਾ ਇੰਚਾਰਜ ਸੁਖਦੇਵ ਸਿੰਘ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।An important associate of gangster Amritpal arrested
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਕਰੀਬ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਇੱਕ ਕਾਰ ਵੀ ਬਰਾਮਦ ਹੋਈ ਹੈ। ਮੁਲਜ਼ਮ ਨੂੰ ਫਿਲੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 14 ਫਰਵਰੀ ਨੂੰ ਤਰਨਤਾਰਨ ਵਿੱਚ ਦਰਜ ਐਫਆਈਆਰ ਵਿੱਚ ਮੁਲਜ਼ਮ ਪਹਿਲਾਂ ਹੀ ਲੋੜੀਂਦਾ ਸੀ।
SSP ਖੱਖ ਨੇ ਕਿਹਾ- ਤਰਨਤਾਰਨ ਚੀਮਾ ਕਤਲ ਕਾਂਡ ਦਾ ਮੁਲਜ਼ਮ ਦੋ ਸ਼ੂਟਰਾਂ ਨੂੰ ਵਾਰਦਾਤ ਵਾਲੀ ਥਾਂ ‘ਤੇ ਲੈ ਗਿਆ ਸੀ। ਬਾਠ ਨੇ ਅਪਰਾਧ ਤੋਂ ਬਾਅਦ ਭੱਜਣ ਦੀ ਯੋਜਨਾ ਨੂੰ ਨਿੱਜੀ ਤੌਰ ‘ਤੇ ਨਿਰਦੇਸ਼ਿਤ ਕੀਤਾ ਸੀ। ਆਮ ਆਦਮੀ ਪਾਰਟੀ ਦੇ ਆਗੂ ਸੰਨੀ ਚੀਮਾ ਦਾ ਜਨਵਰੀ 2024 ਵਿੱਚ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਰਹਿੰਦੇ ਅੰਮ੍ਰਿਤਪਾਲ ਬਾਠ ਦੀ ਪਛਾਣ ਮੁੱਖ ਸਾਜ਼ਿਸ਼ਕਰਤਾ ਵਜੋਂ ਹੋਈ ਹੈ। ਜਾਂਚ ਵਿੱਚ ਇੱਕ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਇਸ ਐਂਗਲ ਦੀ ਜਾਂਚ ਕੀਤੀ ਜਾ ਰਹੀ ਹੈ।An important associate of gangster Amritpal arrested