ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚ ਰਹੇ ਹਨ PM ਮੋਦੀ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ।PM Modi is reaching Chandigarh

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਸ੍ਰੀ ਬਾਦਲ ਦੀ ਮ੍ਰਿਤਕ ਦੇਹ ਅੱਜ 26 ਅਪਰੈਲ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ।PM Modi is reaching Chandigarh

ਮਗਰੋਂ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਤੇ ਬਠਿੰਡਾ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

also read :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ

ਪ੍ਰਧਾਨ ਮੰਤਰੀ, ਪ੍ਰਕਾਸ਼ ਸਿੰਘ ਬਾਦਲ ਦਾ ਬੜਾ ਸਤਿਕਾਰ ਕਰਦੇ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਸੀ। ਸ੍ਰੀ ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ।PM Modi is reaching Chandigarh

ਸ੍ਰੀ ਮੋਦੀ ਨੇ ਟਵੀਟ ਵਿੱਚ ਕਿਹਾ, ‘‘ਸ੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਨਾਲ ਵੱਡਾ ਦੁਖ ਹੋਇਆ ਹੈ। ਉਹ ਭਾਰਤੀ ਸਿਆਸਤ ਦੀ ਵੱਡ ਆਕਾਰੀ ਸ਼ਖ਼ਸੀਅਤ ਸਨ ਤੇ ਉਹ ਸ਼ਾਨਦਾਰ ਸਿਆਸਤਦਾਨ ਸਨ, ਜਿਨ੍ਹਾਂ ਦੇਸ਼ ਲਈ ਵੱਡਾ ਯੋਗਦਾਨ ਪਾਇਆ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਬਾਦਲ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਕੰਮ ਕੀਤਾ ਤੇ ਨਾਜ਼ੁਕ ਸਮਿਆਂ ਵਿਚ ਵੀ ਉਨ੍ਹਾਂ ਸੂਬੇ ਦੀ ਮੂਹਰੇ ਹੋ ਕੇ ਅਗਵਾਈ ਕੀਤੀ।

[wpadcenter_ad id='4448' align='none']