Wednesday, January 8, 2025

ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

Date:

ਲੁਧਿਆਣਾ, 6 ਨਵੰਬਰ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਵੱਖ-ਵੱਖ ਦਾਣਾ ਮੰਡੀਆਂ ਵਿੱਚੋਂ 72.7 ਫੀਸਦ ਤੋਂ ਵੱਧ ਝੋਨੇ ਦੀ ਲਿਫਟਿੰਗ ਕਰਕੇ ਇਸ  ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ।

ਪ੍ਰਸ਼ਾਸਨ ਵੱਲੋਂ ਲਗਭਗ 18 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਹੈ। ਅੱਜ ਤੱਕ 1055982.5 ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 1007571 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਦੇ ਨਤੀਜੇ ਵਜੋਂ ਖਰੀਦ ਦਰ ਲਗਭਗ 95.41 ਫੀਸਦ ਰਹੀ। ਡਿਪਟੀ ਕਮਿਸ਼ਨਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ ਕੁੱਲ 2,147 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਖਰੀਦ ਪ੍ਰਕਿਰਿਆ ਦੇ ਹਰ ਪੜਾਅ ‘ਤੇ ਕਿਸਾਨਾਂ ਦੀ ਮਦਦ ਕਰਨ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਵੀ }ੋਰ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਕਿਸਾਨਾਂ ਦਾ ਸਮਰਥਨ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਖਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆਵਾਂ ਦੀ ਨਿਗਰਾਨੀ ਕਰ ਰਹੇ ਹਨ, ਰੋਜ਼ਾਨਾ ਖਰੀਦ ਯਤਨਾਂ ਦੀ ਸਮੀਖਿਆ ਕਰ ਰਹੇ ਹਨ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...