Wednesday, January 8, 2025

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

Date:

ਅੰਮ੍ਰਿਤਸਰ 6 ਨਵੰਬਰ 2024 (        )

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗ, ਜਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ ਵਾਰਮਰ, ਵਾਟਰ ਗੀਜਰ, ਵਾਰਮ ਵਾਟਰ ਡਿਸਪੈਂਸਰ ਅਤੇ ਦਰਵਾਜੇ ਖਿੜਕੀਆਂ ਦੀ ਮੁਰੰਮਤ ਆਦਿ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰ, ਦਮਾਂ ਜਾਂ ਦਿਲ ਦੀ ਬੀਮਾਰੀਆਂ ਹਨ ਅਤੇ ਨਵ-ਜਨਮੇਂ ਬੱਚਿਆਂ ਨੂੰ ਨਿੱਘਾ ਰੱਖਣਾਂ ਬਹੁਤ ਜਰੂਰੀ ਹੁੰਦਾ ਹੈ। ਇਸਤੋਂ ਇਲਾਵਾ ਸਰਦ ਰੱਤ ਵਿਚ ਖਾਂਸੀ, ਜੁਕਾਮ, ਦਸਤ, ਉਲਟੀ, ਬੁਖਾਰ, ਛਾਤੀ ਦਾ ਰੁਕ ਜਾਣਾਂ, ਸਾਹ ਦੀ ਤਕਲੀਫ, ਨਮੁਨੀਆਂ ਆਦਿ ਦੇ ਮਰੀਜਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਈ ਸਿਹਤ ਵਿਭਾਗ ਨੂੰ ਮਰੀਜਾਂ ਦੀ ਦੇਖ-ਭਾਲ ਅਤੇ ਇਲਾਜ ਲਈ ਤੱਤਪਰ ਰਹਿਣਾਂ ਚਾਹੀਦਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ, ਡੀ.ਡੀ.ਐਚ.ਓ. ਡਾ ਜਗਨਜੋਤ ਕੌਰ, ਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਐਮ.ਸੀ ਡਾ ਗੁਰਮੀਤ ਕੌਰ, ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...