A big incident happened in Punjab
ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੁੱਤੀਆਂ ਦੇ ਇਕ ਮਸ਼ਹੂਰ ਕਾਰੋਬਾਰੀ ਤੇ ਸੋਸ਼ਲ ਮੀਡੀਆ ਹਸਤੀ ਪ੍ਰਿੰਕਲ ‘ਤੇ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਨ੍ਹਾਂ ‘ਤੇ ਕਰੀਬ 15-20 ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ‘ਚੋਂ ਪ੍ਰਿੰਕਲ ਦੇ 5 ਗੋਲ਼ੀਆਂ ਲੱਗੀਆਂ, ਜਦਕਿ ਉਸ ਦੇ ਨਾਲ ਮੌਜੂਦ ਇਕ ਮਹਿਲਾ ਸਾਥੀ ਦੇ ਵੀ ਪਿੱਠ ‘ਤੇ ਗੋਲ਼ੀ ਲੱਗੀ ਹੈ।
ਪ੍ਰਿੰਕਲ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਸ ਵੱਲੋਂ ਪ੍ਰਿੰਕਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਸੀ, ਜਿਸ ਮਗਰੋਂ ਅੱਜ ਗੈਂਗਸਟਰਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ ਹਨ। ਪਰਿਵਾਰਕ ਮੈਂਬਰ ਇਸ ਹਮਲੇ ਦਾ ਜ਼ਿੰਮੇਵਾਰ ਨਨੂੰ ਨਾਂ ਦੇ ਗੈਂਗਸਟਰ ਨੂੰ ਦੱਸ ਰਹੇ ਹਨ। ਫਿਲਹਾਲ ਪ੍ਰਿੰਕਲ ਲੁਧਿਆਣਾ ਦੇ ਸੀ.ਐੱਮ.ਸੀ. ਵਿਖੇ ਜ਼ੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਉਸ ਦੀ ਮਹਿਲਾ ਸਾਥੀ ਦਾ ਵੀ ਉੱਥੇ ਇਲਾਜ ਕੀਤਾ ਜਾ ਰਿਹਾ ਹੈ। A big incident happened in Punjab
ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰਿੰਕਲ ਨੇ ਇਸ ਹਮਲੇ ਲਈ ਆਪਣੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਤੇ ਨਨੂੰ ਦੇ ਉਸ ਦੇ ਸਹੁਰੇ ਪਰਿਵਾਰ ਨਾਲ ਕਾਫ਼ੀ ਚੰਗੇ ਸਬੰਧ ਹਨ, ਜਿਸ ਕਾਰਨ ਉਸ ਨੇ ਪ੍ਰਿੰਕਲ ‘ਤੇ ਫਾਇਰਿੰਗ ਕੀਤੀ ਹੈ। ਫਿਲਹਾਲ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਹੋਰ ਜਾਣਕਾਰੀ ਇਕੱਠੀ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕਾਰਵਾਈ ਕਰ ਰਹੀ ਹੈ। A big incident happened in Punjab