Friday, January 3, 2025

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਹੋਇਆ ਧਮਾਕਾ, ਕਈ ਲੋਕਾਂ ਦੀ ਮੌਤ

Date:

Explosion in Pakistan Railway Station

ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ ਨੇ ਲਈ ਹੈ। ਹਾਲ ਹੀ ‘ਚ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਅੱਤਵਾਦੀ ਹਮਲਿਆਂ ‘ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਵੱਖਵਾਦੀ ਬਗਾਵਤ ਵੀ ਵੱਧ ਰਹੀ ਹੈ।

ਪੁਲਿਸ ਦੇ ਸੀਨੀਅਰ ਸੁਪਰਡੈਂਟ (ਆਪਰੇਸ਼ਨ) ਮੁਹੰਮਦ ਬਲੋਚ ਨੇ ਕਿਹਾ, “ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਵੇਲੇ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।” ਧਮਾਕੇ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਗਏ।

ਇਸ ਤੋਂ ਇਲਾਵਾ ਕਵੇਟਾ ਦੇ ਸਿਵਲ ਹਸਪਤਾਲ ‘ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਲਈ ਵਾਧੂ ਡਾਕਟਰ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।ਪਾਕਿਸਤਾਨ ਦੇ ਰਾਸ਼ਟਰਪਤੀ ਸਈਅਦ ਯੂਸਫ ਰਜ਼ਾ ਗਿਲਾਨੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਨੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਅੱਤਵਾਦ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।

Read Also : ਲੁਧਿਆਣਾ ਪੁਲਿਸ ਨੇ ਫੜੇ 2 ਬਦਮਾਸ਼ ,ਐਨਕਾਊਂਟਰ ‘ਚ ਦੋਵਾਂ ਨੂੰ ਗੋਲੀਆਂ ਲੱਗੀਆਂ

ਇਸ ਦੇ ਨਾਲ ਹੀ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਉਨ੍ਹਾਂ ਨੇ ਵੀ ਸੂਬੇ ਤੋਂ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਦਾ ਆਪਣਾ ਸੰਕਲਪ ਦੁਹਰਾਇਆ ਹੈ।

Explosion in Pakistan Railway Station

Share post:

Subscribe

spot_imgspot_img

Popular

More like this
Related