ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ- MP ਚੰਨੀ 

MP Channi On Bittu

MP Channi On Bittu

ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਇੱਕ ਪੱਤਰਕਾਰ ਨੇ ਚੰਨੀ ਨੂੰ ਬਿੱਟੂ ਦੇ ਕਿਸਾਨਾਂ ‘ਤੇ ਦਿੱਤੇ ਬਿਆਨ ‘ਤੇ ਸਵਾਲ ਪੁੱਛਿਆ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ- ਸੂਬੇ ਵਿੱਚ ਨਸ਼ਿਆਂ ਦੀ ਬਹੁਤਾਤ ਹੈ।

Read Also : ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ

ਸੂਬੇ ਦੇ ਹਰ ਗਲੀ ਗਲੀ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਲੋਕ ਅੱਜ ਸਰਕਾਰ ਤੋਂ ਨਿਰਾਸ਼ ਹਨ। ਬਿੱਟੂ ਦੇ ਸਵਾਲ ‘ਤੇ ਚੰਨੀ ਨੇ ਕਿਹਾ ਕਿ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਬਿੱਟੂ ਕਿਸੇ ਵੀ ਚੈਨਲ ‘ਤੇ ਕਿਸੇ ਵੀ ਸਮੇਂ ਕੁਝ ਵੀ ਕਹਿ ਸਕਦੇ ਹਨ। ਮੈਨੂੰ ਪਤਾ ਲੱਗਾ ਕਿ ਕੱਲ੍ਹ ਬਿੱਟੂ ਨੇ ਮੁੱਖ ਮੰਤਰੀ ਬਣਨ ਦਾ ਬਿਆਨ ਦਿੱਤਾ ਸੀ। ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ, ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ।

MP Channi On Bittu

[wpadcenter_ad id='4448' align='none']