Center Pollution Control Board
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਇੱਕ ਵਾਰ ਫਿਰ ਤੋਂ ਸਖਤੀ ਦਿਖਾਈ ਹੈ। ਜਿਸਦੇ ਚੱਲਦੇ ਸੈਂਟਰ ਪ੍ਰਦੂਸ਼ਣ ਬੋਰਡ ਨੇ ਡੀਸੀ ਅਤੇ ਐਸਐਸਪੀ ਸੰਗਰੂਰ ਨੂੰ ਨੋਟਿਸ ਭੇਜਿਆ ਹੈ। ਦਰਅਸਲ, ਕਿਸਾਨਾਂ ਵੱਲੋਂ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਨਾਲ ਏਅਰ ਕੁਆਲਿਟੀ ਬੇਹੱਦ ਖਰਾਬ ਹੋਈ ਹੈ। ਜਿਸ ਤੋਂ ਬਾਅਦ ਸੈਂਟਰ ਪ੍ਰਦੂਸ਼ਣ ਬੋਰਡ ਵੱਲੋਂ ਕਾਰਨ ਦੱਸੋ ਨੋਟਿਸ ਵਿੱਚ ਐਸਐਸਪੀ ਅਤੇ ਡੀਸੀ ਸੰਗਰੂਰ ਅਤੇ ਫਿਰੋਜ਼ਪੁਰ ਦੇ ਡੀਸੀ ਅਤੇ ਐਸਐਸਪੀ ਨੂੰ ਪੁੱਛਿਆ ਗਿਆ ਹੈ ਕਿ ਤੁਹਾਡੇ ਜ਼ਿਲ੍ਹਿਆਂ ਵਿੱਚ ਅੱਗ ਲਾਉਣ ਦਾ ਸਿਲਸਿਲਾ ਕਿਉਂ ਨਹੀਂ ਰੁਕ ਰਿਹਾ।
Read Also : ਘੱਟ ਰਹੀ ਜਨਸੰਖਿਆ ਲਈ ਇਸ ਦੇਸ਼ ਦੀਆਂ ਬਿਜਲੀ ਅਤੇ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ, ਕਾਰਨ ਜਾਣ ਕੇ ਤੁਸੀ ਵੀ ਹੋ ਜਾਓਗੇ ਹੈਰਾਨ
ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੂੰ ਨੋਟਿਸ ਜਾਰੀ ਕੀਤੇ ਹਨ ਤੇ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੂੰ ਇਸ ਮੁੱਦੇ ਤੇ 14 ਨਵੰਬਰ ਸ਼ਾਮ 5 ਵਜੇ ਤੱਕ ਸਪਸ਼ਟੀਕਰਨ ਭੇਜਣਾ ਜ਼ਰੂਰੀ ਹੈ।
Center Pollution Control Board