ਪੁਲਿਸ ਨੇ ਲੰਬਾ ਪਾ-ਪਾ ਕੁੱਟਿਆ ‘ਮੁੱਖ ਮੰਤਰੀ’!, ਕੇਸਾਂ ਤੋਂ ਫੜਕੇ ਘੜੀਸਿਆ, ਵੇਖੋ ਵੀਡੀਓ

Mukh Mantri Dhamak Base Ala

Mukh Mantri Dhamak Base Ala


ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ਮੁੱਖ ਮੰਤਰੀ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਦੀ ਪੱਗ ਨੂੰ ਲਾਹੁਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ਪੁਲਿਸ ਮੁਲਾਜ਼ਮ ਗੁੱਸੇ ‘ਚ ਕੁੱਟਦੇ ਨਜ਼ਰ ਆ ਰਹੇ ਹਨ।

also read :- DC ਅਤੇ SSP ਸੰਗਰੂਰ ਨੂੰ ਸੈਂਟਰ ਪ੍ਰਦੂਸ਼ਣ ਬੋਰਡ ਨੇ ਭੇਜਿਆ ਨੋਟਿਸ, ਮੰਗਿਆ ਜਵਾਬ

ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ ‘ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਮੁੱਖ ਮੰਤਰੀ ਨੂੰ ਮਿਲਣ ਪੁੱਜੇ ਸਨ।

ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।  ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।

Mukh Mantri Dhamak Base Ala