ਸ. ਪ੍ਰਕਾਸ਼ ਬਾਦਲ ਦਾ ਜਾਣਾ ਦੇਸ਼ ਦੀ ਰਾਜਨੀਤੀ ਨੂੰ ਝੱਟਕਾ : ਸਾਬਕਾ ਮੁੱਖ ਮੰਤਰੀ ਚੰਨੀ

A blow to the country’s politics ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ. ਬਾਦਲ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਸ. ਬਾਦਲ ਦੇ ਜਾਣ ਨਾਲ ਪੰਜਾਬ ਹੀ ਨਹੀਂ, ਦੇਸ਼ ਦੀ ਰਾਜਨੀਤੀ ਨੂੰ ਝੱਟਕਾ ਲੱਗਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, 5 ਵਾਰ ਪੰਜਾਬ ਦੇ ਮੁੱਖ ਮੰਤਰੀ ਤੇ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਉਹ ਪਿਛਲੇ ਇਕ ਹਫਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ ਕਰ ਕੇ ਦਾਖਲ ਸਨ। 95 ਸਾਲਾ ਬਜ਼ੁਰਗ ਸਿਆਸਤਦਾਨ ਨੇ ਬੀਤੀ ਰਾਤ 8 ਵੱਜ ਕੇ 28 ਮਿੰਟ ’ਤੇ ਆਖਰੀ ਸਾਹ ਲਿਆ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ। ਜਿਓਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਸ਼ਰ ਹੋਈ ਤਾਂ ਸਮੁੱਚੀ ਅਕਾਲੀ ਲੀਡਰਸ਼ਿਪ ਤੁਰੰਤ ਚੰਡੀਗੜ੍ਹ ਪਹੁੰਚ ਗਈ। ਸ. ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਬਾਅਦ ਦੁਪਹਿਰ 1 ਵਜੇ ਬਾਦਲ ਪਿੰਡ ’ਚ ਕੀਤਾ ਜਾਵੇਗਾ। ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ’ਚ ਪਾਰਟੀ ਦੇ ਚੱਲ ਰਹੇ ਸਾਰੇ ਪ੍ਰੋਗਰਾਮ 2 ਦਿਨਾਂ ਲਈ ਰੋਕ ਦਿੱਤੇ ਗਏ ਹਨ।ਬਾਦਲ ਆਪਣਾ ਅਹੁਦਾ ਬਰਕਰਾਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੋ ਵਾਰ ਸੇਵਾ ਨਿਭਾਉਣ ਵਾਲੇ ਪਹਿਲੇ ਵਿਅਕਤੀ ਬਣ ਗਏ। ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਵੀ ਬਣੇ। 2008 ਵਿਚ ਉਹ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਗਏ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਥਾਂ ਪ੍ਰਧਾਨਗੀ ਲਈ। 2012 ਦੇ ਪ੍ਰਚਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੋਵੇਗੀ।A blow to the country’s politics
ਆਪਣੇ ਲੰਮੇ ਸਿਆਸੀ ਕਰੀਅਰ ਦੌਰਾਨ ਬਾਦਲ ਨੂੰ ਇਕ ਮੱਧਮ, ਸੁਹਿਰਦ ਅਤੇ ਉਦਾਰਵਾਦੀ ਆਗੂ ਵਜੋਂ ਦੇਖਿਆ ਗਿਆ ਅਤੇ ਉਨ੍ਹਾਂ ਦਾ ਜਨਤਕ ਤੇ ਨਿੱਜੀ ਜੀਵਨ ਦੋਵੇਂ ਹੀ ਆਮ ਤੌਰ ’ਤੇ ਗੈਰ-ਵਿਵਾਦ ਵਾਲੇ ਰਹੇ। 2003 ਵਿਚ ਹਾਲਾਂਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਪਰ 2010 ਵਿਚ ਉਨ੍ਹਾਂ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ।A blow to the country’s politics

[wpadcenter_ad id='4448' align='none']