ਜਾਣੋ ਕਿਉਂ ਛੇੜੀ ਸੀ ਕੈਂਸਰ ਵਿਰੁੱਧ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਮੁਹਿੰਮ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਬਾਬਾ ਬੋਹੜ ਕਹੇ ਜਾਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬ ਦੀ ਸਿਆਸਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਕਰੀਅਰ ਦੌਰਾਨ ਜਿੱਥੇ ਲੋਕ ਭਲਾਈ ਦੇ ਕਈ ਕੰਮ ਕੀਤੇ, ਉਥੇ ਹੀ ਉਨ੍ਹਾਂ ਨੇ ਕੈਂਸਰ ਦੀ ਬੀਮਾਰੀ ਵਿਰੁੱਧ ਮੁਹਿੰਮ ਵੀ ਛੇੜੀ ਸੀ।Campaign Against Cancer

24 ਮਈ 2011 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਪਤਨੀ ਸੁਰਿੰਦਰ ਕੌਰ ਬਾਦਲ ਦਾ ਕੈਂਸਰ ਦੀ ਬੀਮਾਰੀ ਨਾਲ ਲੰਬੀ ਲੜਾਈ ਲੜਨ ਮਗਰੋਂ ਪੀ. ਜੀ. ਆਈ. ਵਿਚ ਦਿਹਾਂਤ ਹੋ ਗਿਆ ਸੀ। ਉਦੋਂ ਸੁਰਿੰਦਰ ਕੌਰ 72 ਸਾਲਾ ਦੇ ਸਨ। ਸੁਰਿੰਦਰ ਕੌਰ ਗਲੇ ਦੇ ਕੈਂਸਰ ਨਾਲ ਪੀੜਤ ਸਨ। ਪਤਨੀ ਦੇ ਦਿਹਾਂਤ ਤੋਂ ਬਾਅਦ ਮੁੱਖ ਮੰਤਰੀ ਰਹਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕੈਂਸਰ ਵਿਰੁੱਧ ਮੁਹਿੰਮ ਛੇੜ ਦਿੱਤੀ ਸੀ। 

ਘਰ-ਘਰ ਜਾ ਕੇ ਕੈਂਸਰ ਦੇ ਮਰੀਜ਼ਾਂ ਦਾ ਪਤਾ ਲਗਾਇਆ ਗਿਆ ਸੀ। ਇੰਨਾ ਹੀ ਨਹੀਂ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਦੇ ਇਲਾਜ ਵਿਚ ਤੇਜੀ ਪ੍ਰਕਾਸ਼ ਸਿੰਘ ਬਾਦਲ ਦੀ ਬਦੌਲਤ ਹੀ ਸੰਭਵ ਹੋ ਸਕੀ ਸੀ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵੀ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਕੈਂਸਰ ਪੀੜਤਾਂ ਦੀ ਫਾਈਲ ਪਾਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਂਦੀ ਸੀ ਤਾਂ ਜੋ ਪੀੜਤ ਮਰੀਜ਼ ਆਪਣਾ ਇਲਾਜ ਕਰਵਾ ਸਕਣ।Campaign Against Cancer

also read :- ਸ. ਪ੍ਰਕਾਸ਼ ਬਾਦਲ ਦਾ ਜਾਣਾ ਦੇਸ਼ ਦੀ ਰਾਜਨੀਤੀ ਨੂੰ ਝੱਟਕਾ : ਸਾਬਕਾ ਮੁੱਖ ਮੰਤਰੀ ਚੰਨੀ

ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਦੇ ‘ਬਾਬਾ ਬੋਹੜ’ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲਾ ਦੀ ਉਮਰ ਵਿਚ ਮੰਗਲਵਾਰ ਯਾਨੀ ਕਿ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਰਖਿਆ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਲਿਜਾਈ ਜਾ ਰਹੀ ਹੈ।Campaign Against Cancer

ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਫੋਰਟਿਸ ਹਸਪਤਾਲ ਤੋਂ ਲਿਆਂਦੀ ਜਾ ਰਹੀ ਸੀ ਤਾਂ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।

[wpadcenter_ad id='4448' align='none']