Gurpurb Shri Guru Nanak Dav ji
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਫਗਵਾੜਾ ਸਬ-ਡਵੀਜ਼ਨ ਵਿੱਚ ਧਾਰਮਿਕ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਹਰ ਸਾਲ ਦੀ ਤਰ੍ਹਾਂ ਸ਼ਹਿਰ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹੈ। ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਵਿੱਚ ਆਈ ਸੰਗਤ ਨੂੰ ਚਾਹ-ਪਾਣੀ ਦਾ ਲੰਗਰ ਵੀ ਵਰਤਾਇਆ ਜਾ ਰਿਹੈ।।
ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਬਜ਼ੁਰਗ-ਬੱਚੇ-ਨੌਜਵਾਨਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ। ਗੱਤਕਾ ਪਾਰਟੀਆਂ ਵੱਲੋਂ ਆਪਣੇ ਕਰਤੱਬ ਦਿਖਾਏ ਗਏ। ਰਾਗੀ-ਢਾਡੀ ਵੱਲੋਂ ਸੰਗਤਾਂ ਨੂੰ ਕਿਰਤ ਰਾਹੀਂ ਨਿਹਾਲ ਕੀਤਾ ਗਿਆ ਅਤੇ ਹਜ਼ਾਰਾਂ ਹੀ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਆਪਣਾ ਸੀਸ ਨਿਵਾ ਕੇ ਮੱਥਾ ਟੇਕਿਆ ਗਿਆ।
Read Also : ਹਵਾਈ ਅੱਡਿਆਂ ‘ਤੇ ਸਿੱਖ ਕਕਾਰਾਂ ‘ਤੇ ਪਾਬੰਦੀ ਨੂੰ ਲੈ ਕੇ ਵੱਡੇ ਐਕਸ਼ਨ ਦੀ ਤਿਆਰੀ ‘ਚ SGPC
ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ ਅਤੇ ਸੰਗਤਾਂ ਪੈਦਲ ਹੀ ਚੱਲ ਰਹੀਆਂ ਸਨ। ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ।
Gurpurb Shri Guru Nanak Dav ji