Wednesday, December 25, 2024

EC ਨੇ ਪੰਜਾਬ ਦੇ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਕੀਤਾ ਜਾਰੀ

Date:

Punjab By Election

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ।

ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ।

Read Also : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੇ ਰਸਤੇ ‘ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ ਜਾਂਚ ਅਤੇ ਅੰਤਿਮ ਪ੍ਰਕਾਸ਼ਨਾ ਲਈ ਕਮਿਸ਼ਨ ਦੀ ਮਨਜ਼ੂਰੀ ਅਤੇ ਡੇਟਾਬੇਸ ਅੱਪਡੇਟ ਕਰਨ ਅਤੇ ਸਪਲੀਮੈਂਟਾਂ ਦੀ ਛਪਾਈ 01.01.2025 (ਬੁੱਧਵਾਰ) ਤੱਕ ਹੋਵੇਗੀ। ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 06.01.2025 ਦਿਨ ਸੋਮਵਾਰ ਨੂੰ ਹੋਵੇਗੀ।

Punjab By Election

Share post:

Subscribe

spot_imgspot_img

Popular

More like this
Related

ਹਰਿਆਣਾ ਦੇ ਤੀਹਰੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਨੰਦੂ , ਭਰਜਾਈ ਦੇ ਕਤਲ ਦਾ ਲਿਆ ਬਦਲਾ

 Panchkula Triple Murder Case ਹਰਿਆਣਾ ਦੇ ਪੰਚਕੂਲਾ ਵਿੱਚ ਹੋਏ ਤੀਹਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 25 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੩ ॥ ਬਿਨੁ ਸਤਿਗੁਰ...

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...