Chandigarh Land Controversy
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀਂ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜ਼ਖ਼ਮਾਂ ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਉਨ੍ਹਾਂ ਦੇ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।
ਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।
ਜਿਸ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ।
Read Also : ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 22 ‘ਚ ਸੜਕ ਨਿਰਮਾਣ ਕਰਜ਼ਾਂ ਦਾ ਉਦਘਾਟਨ
ਜੈਪੁਰ ਵਿਚ ਜਦੋਂ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ ਸੀ l
ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ‘ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜ਼ਾ ਪੰਜਾਬ ਦੇ ਲੋਕ ਕਿਉਂ ਭੁਗਤਣ !
Chandigarh Land Controversy