ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Dev Ji Prakash Purb

Guru Nanak Dev Ji Prakash Purb

ਅੱਜ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਸਥਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਅੱਜ ਦਿਨ ਭਰ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਲੱਖ ਤੋਂ ਵੱਧ ਅਤੇ ਨਨਕਾਣਾ ਸਾਹਿਬ ਵਿਖੇ 1 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਉਮੀਦ ਹੈ।

ਅੱਜ ਹਰਿਮੰਦਰ ਸਾਹਿਬ ਵਿੱਚ ਸੁੰਦਰ ਦੀਵੇ ਜਗਾਏ ਜਾਣਗੇ। ਇਹ ਜਲੋ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਜਾਏ ਜਾਣਗੇ ਅਤੇ ਲੋਕ ਇਨ੍ਹਾਂ ਦੇ ਦਰਸ਼ਨ ਕਰ ਸਕਦੇ ਹਨ। ਰਾਤ ਨੂੰ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਹੋਵੇਗੀ। ਇਸ ਵਾਰ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਕਿਸਮ ਦੇ ਪਟਾਕੇ ਚਲਾਉਣ ਜਾ ਰਹੀ ਹੈ। ਜਿਸ ਵਿੱਚ ਲਾਈਟਾਂ ਨਿਕਲਣਗੀਆਂ ਅਤੇ ਬਹੁਤ ਘੱਟ ਧੂੰਆਂ ਹੋਵੇਗਾ। ਇਸ ਤੋਂ ਇਲਾਵਾ ਹਰਿਮੰਦਰ ਸਾਹਿਬ ‘ਚ 1 ਲੱਖ ਤੋਂ ਵੱਧ ਘਿਓ ਦੇ ਦੀਵੇ ਵੀ ਜਗਾਏ ਜਾਣਗੇ।

Read Also : ਸਿੱਖ ਇਤਿਹਾਸ :ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ

ਦੱਸ ਦੇਈਏ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੇ ਵੀਜ਼ੇ ਲਈ ਭੇਜੇ ਗਏ ਸਨ। ਪਰ ਇਨ੍ਹਾਂ ਵਿੱਚੋਂ ਸਿਰਫ਼ 763 ਸ਼ਰਧਾਲੂਆਂ ਨੂੰ ਹੀ ਵੀਜ਼ਾ ਮਿਲਿਆ ਹੈ। ਜਦਕਿ 1481 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਇਸ ਸਾਲ ਭਾਰਤ ਤੋਂ ਲਗਭਗ 3 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਾਕਿਸਤਾਨ ਗਏ ਹਨ। ਜੋ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਹ ਜਥਾ 23 ਨਵੰਬਰ ਨੂੰ ਵਾਪਸ ਆਵੇਗਾ।

Guru Nanak Dev Ji Prakash Purb

[wpadcenter_ad id='4448' align='none']