ਅਜਨਾਲਾ, 15 ਨਵੰਬਰ
ਅਜਨਾਲਾ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਲਈ ਪੰਜਾਬ ਸਰਕਾਰ ਵੱਲੋਂ 68.22 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹਨਾਂ ਦਾ ਟੈਂਡਰ ਲਗਾ ਦਿੱਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਦੀ ਬਦੌਲਤ ਪਹਿਲਾਂ ਅਜਨਾਲਾ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ ਅਤੇ ਹੁਣ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਵਾਨਗੀ ਅਤੇ ਪੈਸਾ ਮਿਲਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਜਨਾਲਾ ਵਿੱਚ ਗਲੀਆਂ ਨਾਲੀਆਂ ਬਣਾਉਣ ਲਈ ਮੰਗੇ ਗਏ 9 ਕਰੋੜ ਰੁਪਏ ਦਾ ਪ੍ਰਸਤਾਵ ਵੀ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਛੇਤੀ ਹੀ ਇਹ ਰਕਮ ਦੀ ਜਾਰੀ ਹੋ ਜਾਵੇਗੀ ।
ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੁੰਦੇ ਸ ਧਾਲੀਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਜੀਵਨ ਵਿੱਚ ਲਾਗੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਕਿਰਤ ਕਰੋ , ਨਾਮ ਜਪੋ , ਵੰਡ ਛਕੋ ਦਾ ਜੋ ਸੱਦਾ ਦਿੱਤਾ ਗਿਆ ਹੈ, ਉਸ ਨੂੰ ਜੇਕਰ ਅਸੀਂ ਆਪਣੇ ਜੀਵਨ ਵਿੱਚ ਢਾਲ ਲਈਏ ਤਾਂ ਕੋਈ ਵੀ ਦੁਖੀ ਨਾ ਰਹੇ । ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਸੀ ਪਿਆਰ , ਭਾਈਚਾਰੇ ਅਤੇ ਏਕਤਾ ਦਾ ਜੋ ਸੱਦਾ ਸਾਨੂੰ ਦਿੱਤਾ ਹੈ , ਉਸ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਅਸੀਂ ਸੁਖੀ ਤੇ ਖੁਸ਼ ਰਹਿ ਸਕਦੇ ਹਾਂ।
ਅਜਨਾਲਾ ਸ਼ਹਿਰ ਵਿੱਚ ਕੈਮਰੇ ਲਗਾਉਣ ਲਈ 68 ਲੱਖ ਰੁਪਏ ਜਾਰੀ- ਧਾਲੀਵਾਲ
[wpadcenter_ad id='4448' align='none']