ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿੱਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ/ਅਬੋਹਰ, 29 ਨਵੰਬਰ 2024.
ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਸ਼ਹਿਰ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਬੋਹਰ ਵਿਖੇ ਸਕੂਲੀ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ, ਬੈਡ ਟੱਚ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਜਾਗਰੂਕ ਕੀਤਾ।  ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦਿੱਤੀ।
ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ  ਸ਼੍ਰੀਮਤੀ ਜਸਵਿੰਦਰ ਕੌਰ ਵੱਲੋਂ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ ਨੂੰ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਤੁਹਾਡੇ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸ ਬਾਰੇ ਦਫਤਰ ਨੂੰ ਦੱਸਿਆ ਜਾਵੇ। ਇਸ ਤਰਾ ਦੇ ਪਾਏ ਜਾਣਾ ਵਾਲੇ ਬੱਚਿਆ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ  ਵੱਲੋਂ 4000 /- ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋ ਸਕੂਲੀ ਬੱਚਿਆ ਨੂੰ ਚਾਇਲਡ ਹੈਲਪ ਲਾਇਨ ਨੰਬਰ 1098 ਬਾਰੇ ਜਾਣੂ ਕਰਵਇਆ ਗਿਆ ਅਤੇ ਨਾਲ ਹੀ ਬੱਚਿਆ ਨੂੰ ਸਮਝਾਇਆ ਗਿਆ ਕਿ ਜੇਕਰ ਤੁਹਾਨੂੰ ਭੱਵਿਖ ਵਿਚ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਚਾਇਲਡ ਹੈਲਪ ਲਾਇਨ ਨੰ 1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਤੁਹਾਡੀ ਸੁਰੱਖਿਆ ਕੀਤੀ ਜਾਵੇ।  ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ,ਸਕੂਲ ਸਟਾਫ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਕਰਮਚਾਰੀ ਸਿਮਰਨਜੀਤ ਕੌਰ ਵੀ ਸ਼ਾਮਿਲ ਸਨ।