Beas Dera Chief Met Daduwal
ਡੇਰਾ ਬਿਆਸ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਬਾਬਾ ਜਸਦੀਪ ਸਿੰਘ ਗਿੱਲ ਨੇ ਸਿਰਸਾ ਇਲਾਕੇ ਦੇ ਸਿੱਖੀ ਦੇ ਪ੍ਰਚਾਰ ਕੇਂਦਰ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾਇਆ।
ਉਨ੍ਹਾਂ ਜਥੇਦਾਰ ਦਾਦੂਵਾਲ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਵਰਨਣਯੋਗ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸੰਪਰਦਾ ਦੇ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਅਸਥਾਨ ਹੈ।
ਪ੍ਰੋਗਰਾਮ ਦੌਰਾਨ ਪਿੰਡ ਦਾਦੂ ਵਿਖੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਦਰਸ਼ਨਾਂ ਲਈ ਸੰਗਤਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਸੰਗਤਾਂ ਨੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਗੁਰੂ ਦੀ ਬਾਣੀ ਵਿਚ ਲੀਨ ਹੋ ਗਏ।
Read Also : ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਲਈ ਵੱਡੀ ਖ਼ਬਰ , ਫੀਸਾਂ ‘ਚ ਕੀਤਾ ਵੱਡਾ ਵਾਧਾ
ਜਥੇਦਾਰ ਬਲਜੀਤ ਸਿੰਘ ਨੇ ਕਿਹਾ- ਉਨ੍ਹਾਂ ਦਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਆਪਸੀ ਪਿਆਰ ਹੈ। ਬਾਬਾ ਗੁਰਿੰਦਰ ਸਿੰਘ ਜਦੋਂ ਵੀ ਇਸ ਇਲਾਕੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਮਿਲਣ ਜ਼ਰੂਰ ਆਉਂਦੇ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਦਾਦੂਵਾਲ ਨੂੰ ਮਿਲ ਚੁੱਕੇ ਹਨ।
Beas Dera Chief Met Daduwal