CM Bhagwant Mann
ਪੰਜਾਬ ਦੀਆਂ ਔਰਤਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਸਿਲਕ ਐਕਸਪੋ-2024 ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜੋ ਕਿ ਪੰਜਾਬ ਵਿੱਚ ਰੇਸ਼ਮ ਦੇ ਕਾਰੋਬਾਰ ਨਾਲ ਸਬੰਧਤ ਕੀਟ ਪਾਲਕਾਂ, ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ ਖਾਸ ਤੌਰ ‘ਤੇ ਰੇਸ਼ਮ ਕਾਰੋਬਾਰ ਨਾਲ ਜੁੜੀਆਂ ਔਰਤਾਂ ਦੀ ਆਮਦਨ ਨੂੰ ਉਤਸ਼ਾਹਿਤ ਕਰਨ ਅਤੇ ਵਧਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਇਹ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ, 2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।
Read Also : ਪਾਈਟੈਕਸ ਨਾਲ ਪੰਜਾਬ ਦੇ ਕਾਰੋਬਾਰੀਆਂ ਨੂੰ ਮਿਲਿਆ ਅੰਤਰਰਾਸ਼ਟਰੀ ਮੰਚ : ਧਾਲੀਵਾਲ
ਉਨ੍ਹਾਂ ਦੱਸਿਆ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਪੰਜਾਬ ਦੇ ਬਾਗਬਾਨੀ ਵਿਭਾਗ ਦੇ ਆਪਸੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸ੍ਰੀ ਭਗਤ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਕਾਰੀਗਰ, ਵਿਆਪਾਰੀ ਸਿਲਕ ਬੋਰਡ ਦੀਆਂ ਰਜਿਸਟਰਡ ਸੰਸਥਾਵਾਂ ਅਤੇ ਸੁਸਾਇਟੀਆਂ ਰੇਸ਼ਮ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਉਣਗੀਆਂ।
CM Bhagwant Mann