ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਲੁਧਿਆਣਾ ‘ਚ ਹੋਣ ਜਾ ਰਹੀ ਹੈ। ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ‘ਚ ਰੱਖੀ ਗਈ ਸੀ ਪਰ ਕਿਸੇ ਕਾਰਨ ਦੇ ਚੱਲਦਿਆਂ ਚੰਡੀਗੜ੍ਹ ਤੋਂ ਰੱਦ ਕਰਕੇ ਇਹ ਕੈਬਨਿਟ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ‘ਚ ਰੱਖੀ ਗਈ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਤੋਂ ਹੀ ਸਰਕਟ ਹਾਊਸ ਦੇ ਨੇੜੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਰਕਟ ਹਾਊਸ ‘ਚ ਆਉਣ-ਜਾਣ ਵਾਲਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਸ਼ਾਮ ਵਿਧਾਇਕਾਂ ਨੂੰ ਲੁਧਿਆਣਾ ‘ਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਬਾਰੇ ਦੱਸਿਆ ਗਿਆ ਹੈ। ਕੁੱਝ ਵਿਧਾਇਕ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਰੁੱਝੇ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਬੈਠਕ ‘ਚ ਪੁੱਜਣ ਲਈ ਕਿਹਾ ਗਿਆ ਹੈ।Punjab Cabinet meeting
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ‘ਚ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ। ਸ਼ਾਇਦ ਇਸ ਲਈ ਹੀ ਲੁਧਿਆਣਾ ਵਰਗੇ ਵੱਡੇ ਸ਼ਹਿਰ ਨੂੰ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਮੀਟਿੰਗ 27 ਅਪ੍ਰੈਲ ਨੂੰ ਚੰਡੀਗੜ੍ਹ ‘ਚ ਹੋਣੀ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਅੰਤਿਮ ਸੰਸਕਾਰ ਹੋਣ ਦੇ ਕਾਰਨ ਇਸ ਨੂੰ ਸ਼ੁੱਕਰਵਾਰ ਸਵੇਰੇ 10.30 ਵਜੇ ਚੰਡੀਗੜ੍ਹ ‘ਚ ਹੀ ਨਿਰਧਾਰਿਤ ਕੀਤਾ ਗਿਆ ਸੀ ਪਰ ਬੀਤੀ ਦੇਰ ਸ਼ਾਮ ਮੀਟਿੰਗ ਦੇ ਲੁਧਿਆਣਾ ‘ਚ ਹੁਣ ਦੇ ਹੁਕਮ ਪ੍ਰਸ਼ਾਸਨ ਨੂੰ ਮਿਲ ਗਏ।Punjab Cabinet meeting
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ, 2023) Today Hukumnana Darbar Sahib JI
ਪੂਰੇ 18 ਮਹੀਨਿਆਂ ਬਾਅਦ ਪੰਜਾਬ ਦੀ ਉਦਯੋਗ ਨਗਰੀ ਲੁਧਿਆਣਾ ਸ਼ੁੱਕਰਵਾਰ ਨੂੰ ਦੂਜੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਗਵਾਹ ਬਣਨ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 27 ਅਕਤੂਬਰ, 2021 ਨੂੰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਬੁਲਾਈ ਸੀ।