Punjab News
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਬੁਲਾ ਕੇ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ।
ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ ਵਿੱਚ ਨਾਮਜ਼ਦਗੀਆਂ 9 ਦਸੰਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।
ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।
ਜ਼ਿਕਰ ਕਰ ਦਈਏ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ। ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਲੰਬੀ ਲੜਾਈ ਹੋਈ। ਇਹ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਪਰੀਮ ਕੋਰਟ ਤੱਕ ਚਲੀ ਗਈ।
Read Also : ਹਰਿਆਣਾ ਪੁਲਿਸ ਨੇ ਫਿਰ ਛੱਡੇ ਅੱਥਰੂ ਗੈਸ ਦੇ ਗੋਲੇ, 3 ਕਿਸਾਨ ਜ਼ਖ਼ਮੀ , ਪੁਲਿਸ ਦੀ ਕਿਸਾਨਾਂ ਨੂੰ ਚੇਤਾਵਨੀ
ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਦਸੰਬਰ ਦੇ ਅਖੀਰ ਵਿੱਚ ਚੋਣਾਂ ਨਾ ਕਰਵਾਈਆਂ ਜਾਣ ਕਿਉਂਕਿ ਸ਼ਹੀਦੀ ਦਿਹਾੜਾ ਇਸ ਮਹੀਨੇ ਦੇ ਅੰਤ ਵਿੱਚ ਆਉਂਦਾ ਹੈ। ਇਸ ਮਹੀਨੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਅਜਿਹੀ ਸਥਿਤੀ ਵਿੱਚ, ਹਰ ਚੀਜ਼ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਗਿਆ ਸੀ।
Punjab News