Tuesday, January 14, 2025

ਮੰਤਰੀ ਧਾਲੀਵਾਲ ਨੇ ਸੜਕ ਬਣਾਉਣ ਦੇ ਕੰਮਾਂ ਦਾ ਲਿਆ ਜਾਇਜ਼ਾ

Date:

Road construction works reviewed
ਵਿਧਾਨ ਸਭਾ ਹਲਕਾ ਅਜਨਾਲਾ ਦੀ ਇਕ ਵੀ ਸੜਕ ਬਣਨ ਵਾਲੀ ਜਾ ਰਿਪੇਅਰ ਹੋਣ ਵਾਲੀ ਬਾਕੀ ਨਹੀਂ ਬਚੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੀ 11 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਅਜਨਾਲਾ ਤੋਂ ਚੋਗਾਵਾਂ ਰੋਡ ਸੜਕ ਦੇ ਸ਼ੁਰੂ ਹੋਏ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਧਾਲੀਵਾਲ ਨੇ ਅੱਗੇ ਕਿਹਾ ਕਿ ਇਸੇ ਹੀ ਤਰ੍ਹਾਂ ਅਜਨਾਲਾ ਦੀਆਂ ਪ੍ਰਧਾਨ ਮੰਤਰੀ ਯੋਜਨਾ ਅਧੀਨ 27 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਵੀ ਜਲਦੀ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਦੌਰਾਨ ਅਜਨਾਲਾ ’ਚ ਰਿਕਾਰਡਤੋੜ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿਸ ਨੂੰ ਵੇਖ ਵਿਰੋਧੀ ਧਿਰ ਸੋਚਣ ਲਈ ਮਜ਼ਬੂਰ ਹੋ ਜਾਣਗੇ ਅਤੇ ਇਤਿਹਾਸ ਵਿਚ ਅਜਨਾਲਾ ’ਚ ਕਦੇ ਏਨੀਆਂ ਸੜਕਾਂ ਬਣੀਆਂ ਵੀ ਨਹੀਂ ਹੋਣਗੀਆਂ।Road construction works reviewed

ਧਾਲੀਵਾਲ ਨੇ ਅੱਗੇ ਕਿਹਾ ਕਿ 75 ਸਾਲ ਰਾਜ ਕਰਕੇ ਗਈਆਂ ਸਰਕਾਰਾਂ ਨੇ ਹਲਕੇ ਦੇ ਕੰਮ ਹਕੀਕੀ ਰੂਪ ਵਿੱਚ ਕਰਵਾਉਣ ਦੀ ਬਜਾਏ ਸਿਰਫ਼ ਹਵਾਂ ’ਚ ਤਲਵਾਰਾਂ ਮਾਰਕੇ ਅਤੇ ਝੂਠੀ ਬਿਆਨਬਾਜ਼ੀ ਰਾਹੀਂ ਹੀ ਕਰਵਾਏ ਹਨ।ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਪ੍ਰਧਾਨ ਜਸਪਾਲ ਸਿੰਘ ਨਗਰ ਪੰਚਾਇਤ ਅਜਨਾਲਾ, ਅਮਿਤ ਔਲ ਸ਼ਹਿਰੀ ਪ੍ਰਧਾਨ, ਐੱਸ. ਡੀ. ਓ. ਮਨਜਿੰਦਰ ਸਿੰਘ ਮੱਤੇਨੰਗਲ ਹਾਜ਼ਰ ਸਨ।Road construction works reviewed

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...