Sunday, December 22, 2024

ਧੜਾ-ਧੜ ਮਿਲਣਗੇ ਅਮਰੀਕਾ ਦੇ ਵੀਜ਼ੇ, ਡੋਨਾਲਡ ਟਰੰਪ ਦਾ ਵੱਡਾ ਐਲਾਨ…

Date:

US visas will be available in batches
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (Donal Trump) ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣਾ ਆਸਾਨ ਕਰ ਦੇਣਗੇ। ਉਨ੍ਹਾਂ ਆਖਿਆ ਕਿ ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਪਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ, ਕਿਉਂਕਿ ਵੱਡੀ ਗਿਣਤੀ ਭਾਰਤੀ, ਖਾਸ ਕਰਕੇ ਪੰਜਾਬੀ ਗੈਰ ਕਾਨੂੰਨੀ ਤੌਰ ਉਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।

ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਕੀ ਉਹ ਸਾਰਿਆਂ ਨੂੰ ਬਾਹਰ ਕੱਢ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਹੀ ਹੋਵੇਗਾ। ਤੁਹਾਡੇ ਕੋਲ ਨਿਯਮ ਅਤੇ ਕਾਨੂੰਨ ਹਨ। ਸਭ ਤੋਂ ਮਾੜਾ ਉਨ੍ਹਾਂ ਦਾ ਹੋਇਆ ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਹੋਵੇਗੀ।

ਡੋਨਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫ਼ਤਰ ਵਿਚ ਦਾਖ਼ਲ ਹੋਣ ਮਗਰੋਂ ਸਾਰੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (ਵਾਪਸ ਭੇਜਣ) ਦੀ ਆਪਣੀ ਯੋਜਨਾ ਨੂੰ ਅਮਲੀ ਰੂਪ ਦੇਣਗੇ। ਟਰੰਪ ਨੇ ਹਾਲਾਂਕਿ ਨਾਲ ਹੀ ਸਾਫ਼ ਕਰ ਦਿੱਤਾ ਕਿ ਉਹ ਲੋਕਾਂ ਦੀ ਅਮਰੀਕਾ ਵਿਚ ਕਾਨੂੰਨੀ ਆਮਦ ਨੂੰ ਸੁਖਾਲਾ ਵੀ ਬਣਾਉਣਗੇ।US visas will be available in batches

ਟਰੰਪ ਦਾ ਇਹ ਦਾਅਵਾ ਭਾਰਤੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਬਹੁਗਿਣਤੀ ਅਮਰੀਕਾ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੁੰਦੇ ਹਨ। ਐੱਨਬੀਸੀ ਨਿਊਜ਼ ਨਾਲ ਇੰਟਰਵਿਊ ਦੌਰਾਨ ਪੱਤਰਕਾਰ ਨੇ ਜਦੋਂ ਸਵਾਲ ਪੁੱਛਿਆ ਕਿ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਬਾਰੇ ਉਨ੍ਹਾਂ ਦੀ ਕੀ ਯੋਜਨਾ ਹੈ, ਤਾਂ ਟਰੰਪ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਤੁਹਾਨੂੰ ਇਹ ਕਰਨਾ ਹੋਵੇਗਾ।’’

ਮਨੋਨੀਤ ਰਾਸ਼ਟਰਪਤੀ ਨੇ ਕਿਹਾ, ‘‘ਤੁਹਾਨੂੰ ਨੇਮ ਤੇ ਕਾਨੂੰਨ ਬਣਾਉਣੇ ਹੋਣਗੇ। ਉਹ ਗ਼ੈਰਕਾਨੂੰਨੀ ਢੰਗ ਨਾਲ ਆ ਰਹੇ ਹਨ। ਜਿਨ੍ਹਾਂ ਲੋਕਾਂ ਨਾਲ ਬਹੁਤ ਬੇਇਨਸਾਫ਼ੀ ਕੀਤੀ ਗਈ ਹੈ, ਇਹ ਉਹ ਲੋਕ ਹਨ ਜੋ ਦੇਸ਼ ਵਿੱਚ ਆਉਣ ਲਈ 10 ਸਾਲਾਂ ਤੋਂ ਆਨਲਾਈਨ ਹਨ। ਅਸੀਂ ਅਜਿਹੇ ਲੋਕਾਂ ਲਈ ਆਉਣਾ ਬਹੁਤ ਸੁਖਾਲਾ ਬਣਾਉਣ ਜਾ ਰਹੇ ਹਾਂ ਕਿਉਂਕਿ ਉਨ੍ਹਾਂ ਨੂੰ ਟੈਸਟ ਪਾਸ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਤੁਹਾਨੂੰ ਇਹ ਦੱਸਣ ਦੇ ਯੋਗ ਹੋਣਾ ਚਾਹੀਦਾ ਹੈ ਕਿ ‘ਸਟੈਚੂ ਆਫ਼ ਲਿਬਰਟੀ’ ਕੀ ਹੈ। ਉਨ੍ਹਾਂ ਨੂੰ ਤੁਹਾਨੂੰ ਸਾਡੇ ਦੇਸ਼ ਬਾਰੇ ਥੋੜ੍ਹਾ ਜਿਹਾ ਦੱਸਣਾ ਹੋਵੇਗਾ। ਉਨ੍ਹਾਂ ਨੂੰ ਸਾਡੇ ਦੇਸ਼ ਨਾਲ ਪਿਆਰ ਕਰਨਾ ਹੋਵੇਗਾ।’’US visas will be available in batches

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...