ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ

 ਫਰੀਦਕੋਟ, 10 ਅਕਤੂਬਰ  (    )  ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਵੀਰ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਸ਼੍ਰੀਮਤੀ ਅੰਕਿਤਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ।

ਇਸ ਮੌਕੇ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ,ਫਰੀਦਕੋਟ ਸ਼੍ਰੀਮਤੀ ਅੰਕਿਤਾ ਵੱਲੋਂ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਗਈ।

          ਇਸ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆ ਦੇ ਗਰੁੱਪ ਅਤੇ ਸੋਲੋ ਮੁਕਾਬਲੇ ਕਰਵਾਏ ਗਏ, ਜਿੰਨਾ ਵਿੱਚ ਬੱਚਿਆ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਪਰੰਤ ਜੇਤੂ ਬੱਚਿਆ, ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਕੱਤਰ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਮਨਦੀਪ ਮੌਂਗਾ, ਜਿਲ੍ਹਾ ਭਾਸ਼ਾ ਅਫਸਰ ਸ੍ਰੀ ਮਨਜੀਤ ਪੁਰੀ ਤੋਂ ਇਲਾਵਾ ਵੱਖ  ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।