Extended remand of Narayan Singh Chauda !!
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਨਾਰਾਇਣ ਸਿੰਘ ਚੌੜਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਪੰਜਾਬ ਪੁਲਸ ਨੇ ਗੰਭੀਰ ਇਲਜ਼ਾਮ ਲਗਾਏ ਹਨ। ਪੰਜਾਬ ਪੁਲਸ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ‘ਚ ਸਹਿਯੋਗ ਨਹੀਂ ਦੇ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਸ ਵੱਲੋਂ ਇਸ ਮਾਮਲੇ ਵਿਚ ਸੀ. ਸੀ. ਟੀ. ਵੀ. ਦੀ ਮੰਗ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ‘ਤੇ ਗਲ਼ੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਪੰਜਾਬ ਪੁਲਸ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਨਾਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।Extended remand of Narayan Singh Chauda !!
ਇਸ ਮੌਕੇ ਨਾਰਾਇਣ ਸਿੰਘ ਚੌੜਾ ਦੇ ਪੁੱਤਰ ਬਲਜਿੰਦਰ ਨੇ ਦਾਅਵਾ ਕੀਤਾ ਕਿ ਚੌੜਾ 4 ਦਸੰਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਸੀ। ਨਾਰਾਇਣ ਸਿੰਘ ਨੇ ਦੁਖਭੰਜਨ ਬੇਰੀ ਸਾਹਿਬ ਕੋਲ ਮੁਲਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਾਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।Extended remand of Narayan Singh Chauda !!