ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Monday, December 30, 2024

ਵਨ ਨੇਸ਼ਨ, ਵਨ ਇਲੈਕਸ਼ਨ ਬਿੱਲ ਨੂੰ ਮੋਦੀ ਕੈਬਨਿਟ ਤੋਂ ਮਿਲੀ ਮਨਜ਼ੂਰੀ

Date:

One Nation One Election Bill
ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਮੰਡਲ ਨੇ ਅੱਜ ਯਾਨੀ ਵੀਰਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸਰਕਾਰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ‘ਚ ਇਸ ਸਬੰਧ ‘ਚ ਇੱਕ ਵਿਆਪਕ ਬਿੱਲ ਲਿਆ ਸਕਦੀ ਹੈ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਇਹ ਤਾਜ਼ਾ ਘਟਨਾਕ੍ਰਮ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਦਾ ਜ਼ੋਰਦਾਰ ਸਮਰਥਨ ਕੀਤਾ ਅਤੇ ਕਿਹਾ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ‘ਚ ਰੁਕਾਵਟ ਬਣ ਰਹੀਆਂ ਹਨ।

ਸੂਤਰਾਂ ਮੁਤਾਬਕ ਸਰਕਾਰ ਇਸ ਬਿੱਲ ਨੂੰ ਜਲਦ ਹੀ ਸੰਸਦ ‘ਚ ਪੇਸ਼ ਕਰੇਗੀ। ਉਸ ਤੋਂ ਬਾਅਦ ਇਸ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਨੂੰ ਵਿਆਪਕ ਬਿੱਲ ਦੇ ਰੂਪ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਸਾਰੀਆਂ ਪਾਰਟੀਆਂ ਦੀ ਰਾਏ ਵੀ ਜ਼ਰੂਰੀ ਹੋਵੇਗੀ, ਕਿਉਂਕਿ ਇਸ ਨਾਲ ਵੱਡਾ ਬਦਲਾਅ ਹੋਵੇਗਾ। ਇਸ ਲਈ ਇਸ ਨੂੰ ਪਹਿਲਾਂ ਸੰਸਦ ਦੀ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ। ਇਸ ਤੋਂ ਬਾਅਦ ਇਸ ਨੂੰ ਵਿਧਾਨ ਸਭਾਵਾਂ ਤੋਂ ਪਾਸ ਕਰਵਾਉਣਾ ਹੋਵੇਗਾ। ਸੰਵਿਧਾਨਕ ਸੋਧ ਬਿੱਲ ਆਵੇਗਾ। ਘੱਟੋ-ਘੱਟ 50 ਫੀਸਦੀ ਸੂਬਿਆਂ ਤੋਂ ਸਮਰਥਨ ਦੀ ਲੋੜ ਹੋਵੇਗੀ। ਧਾਰਾ 327 ਵਿੱਚ ਸੋਧ ਕੀਤੀ ਜਾਵੇਗੀ ਅਤੇ ਇਸ ਵਿੱਚ ‘ਇੱਕ ਦੇਸ਼ ਇੱਕ ਚੋਣ’ ਸ਼ਬਦ ਸ਼ਾਮਲ ਕੀਤੇ ਜਾਣਗੇ।One Nation One Election Bill

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ‘ਚ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਰਚ ਵਿੱਚ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਸਨ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਸੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਰਫ਼ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਸਿਫਾਰਿਸ਼ ਮੁਤਾਬਕ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ, ਜਦਕਿ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੂਜੇ ਪੜਾਅ ‘ਚ ਹੋਣੀਆਂ ਚਾਹੀਦੀਆਂ ਹਨ।One Nation One Election Bill

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਆਹ ਦੇਖ ਲਓ ਹਾਲ ! ਹਿਮਾਚਲ ‘ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ , ਸ਼ਰੇਆਮ ਚੱਲੇ ਚਾਕੂ

Punjabi Tourists Attacked in Shimla  ਹਿਮਾਚਲ ਪ੍ਰਦੇਸ਼ ਤੋਂ ਫਿਰ ਪੰਜਾਬੀ...

ਇਜ਼ਰਾਈਲੀ PM ਹਸਪਤਾਲ ‘ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ ਮੰਤਰੀ

Israeli PM admitted to hospital ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ...

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...