Thursday, January 23, 2025

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

Date:

ਮਾਨਸਾ, 12 ਦਸੰਬਰ :
ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ  ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜਰ ਰੱਖੀ ਹੋਈ ਹੈ ਅਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ-ਸਮੇਂ ’ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਯਕੀਨੀ ਬਣਾਈ ਜਾ ਰਹੀ ਹੈ।
          ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੇ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜਾਰ ਰੁਪਏ ਤੱਕ ਜੁਰਮਾਨਾ ਅਤੇ ਛੇ ਮਹੀਨਿਆ ਤੋਂ ਲੈ ਕੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਲਟਰਾ ਸਾਊਂਡ ਰਿਨਿਊ ਕਰਵਾਉਣ ਲਈ ਜੋ ਵੀ ਦਰਖਾਸਤਾਂ ਆਉਂਦੀਆਂ ਹਨ, ਉਹਨਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਇਸ ਸਬੰਧੀ ਗੁਪਤ ਸੂਚਨਾ ਵਿਭਾਗ ਨੂੰ ਦਿੰਦਾ ਹੈ, ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ।  
ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ-ਕਮ-ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਪਰਵਰਿਸ਼ ਕੁਮਾਰ ਬੱਚਿਆਂ ਦੇ ਮਾਹਿਰ, ਡਾ ਰਸ਼ਮੀ ਔਰਤ ਰੌਗਾਂ ਦੇ ਮਾਹਿਰ, ਡਾ. ਅਮਿਤ ਸ਼ਰਮਾ ਐਮ.ਡੀ. ਮੈਡੀਸ਼ਨ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਵਿਨੋਦ ਕੁਮਾਰ ਸੋਸ਼ਲ ਵਰਕਰ, ਰਣਜੀਤ ਕੌਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੇਣੂ ਪੀ.ਐਨ.ਡੀ.ਟੀ. ਕੁਆਰਡੀਨੇਟਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਨ ਸਨ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।