ਅਬੋਹਰ, ਫਾਜ਼ਿਲਕਾ 13 ਦਸੰਬਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ 15 ਬੀ.ਯੂ. ਮਸ਼ੀਨਾਂ ਤੇ 11 ਕੰਟਰੋਲ ਯੁਨਿਟ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਲਈ 3 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਬੂਥ *ਤੇ 1-1 ਮਸ਼ੀਨ ਰੱਖੀ ਜਾਵੇਗੀ ਤੇ 1-1 ਮਸ਼ੀਨ ਰਿਜਰਵ ਵਜੋਂ ਰੱਖੀ ਜਾਵੇਗੀ ਤਾਂ ਜੋ ਕਿਸੇ ਵਜਾ ਕਰਕੇ ਮਸ਼ੀਨ ਦਾ ਬਦਲਵਾ ਪ੍ਰਬੰਧ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21 ਦਸੰਬਰ .2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 04 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
ਇਸ ਮੌਕੇ ਇਲੈਕਸ਼ਨ ਸੈਲ ਇੰਚਾਰਜ ਕਰਨ ਕਟਾਰੀਆ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।