Friday, December 27, 2024

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ — ਸੈਸ਼ਨ ਜੱਜ ਅਵਤਾਰ ਸਿੰਘ

Date:

ਫਾਜਿਲਕਾ 14 ਦਸੰਬਰ

          ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸੈਸ਼ਨ ਜੱਜ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 14.12.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

          ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ ਜਿਸ ਵਿਚ 4 ਬੈਂਚ ਫਾਜ਼ਿਲਕਾ, 3 ਬੈਂਚ ਅਬੋਹਰ ਅਤੇ 1 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸੈਸ਼ਨ ਜੱਜ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 10388 ਕੇਸ ਲਗਾਏ ਗਏ ਜਿਸ ਵਿੱਚ 8381 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 21,38,90,510/— ਰੁਪਏ ਦੇ ਅਵਾਰਡ ਪਾਸ ਕੀਤੇ ਗਏ।

          ਮੈਡਮ ਰੂਚੀ ਸਵੱਪਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।

                   ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 01638—261500 ਜਾਂ ਈ—ਮੇਲ ਆਈ.ਡੀ Dtlsa.fzk@punjab.gov.in ਤੇ ਸੰਪਰਕ ਕਰ ਸਕਦੇ ਹੋ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ...