ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ ਮਿਤੀ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ, ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਏਰੀਆ ਦੇ ਹੋਟਲਾਂ, ਰੈਸਟੋਰੈਂਟਾਂ,ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਲਾਗੂ ਹੋਣਗੇ।
ਜਿਲ੍ਹਾ ਮੈਜਿਸਟੇਰਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮ ਰਾਹੀਂ ਇਸ ਦਫਤਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮਿਤੀ 21 ਦਸੰਬਰ ਨੂੰ ਮਿਊਂਸੀਪਲ ਕੌਂਸਲਾਂ ਦੇ ਜਿਨ੍ਹਾਂ ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ, ਦੀ ਹਦੂਦ ਅੰਦਰ ਮਿਤੀ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਜਾਵੇ। ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।