Thursday, January 23, 2025

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 21 ਦਸੰਬਰ 2024

Date:

Hukamnama Sri Harmandir Sahib Ji

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਸ਼ਨਿਚਰਵਾਰ, ੭ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੨੧)

ਪੰਜਾਬੀ ਵਿਆਖਿਆ:

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੮੭।

Hukamnama Sri Harmandir Sahib Ji

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।