Harvinder Singh Hanspal
ਉੱਘੇ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਮੈਕਸ ਹਸਪਤਾਲ ਵਿਚ ਉਹ ਰੂਟੀਨ ਚੈੱਕਅਪ ਲਈ ਗਏ ਸਨ, ਜਿੱਥੇ ਉਨ੍ਹਾਂ ਨੇ ਦਿੱਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਦੇਹਾਂਤ ਹੋ ਗਿਆ। ਦੱਸ ਦਈਏ ਕਿ ਨਾਮਧਾਰੀ ਹਰਵਿੰਦਰ ਹੰਸਪਾਲ ਦਾ ਅੰਤਿਮ ਸਸਕਾਰ 24 ਦਸੰਬਰ ਮੰਗਲਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਵਿਚ ਹੋਵੇਗਾ। ਹੰਸਪਾਲ ਦੇ ਦੇਹਾਂਤ ਨਾਲ ਨਾਮਧਾਰੀ ਸੰਪਰਦਾ ਵਿਚ ਸੋਗ ਦੀ ਲਹਿਰ ਹੈ।
ਦੱਸ ਦਈਏ ਕਿ ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇੱਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।
Read Also : ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
Harvinder Singh Hanspal